Site icon TV Punjab | Punjabi News Channel

ਅੱਜ ਪੰਜਾਬ ਆਉਣਗੇ ਕੇਜਰੀਵਾਲ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਮਗਰੋਂ ਕਰਨਗੇ ਚੋਣ ਪ੍ਰਚਾਰ

ਡੈਸਕ- ਸ਼ਰਾਬ ਨੀਤੀ ਮਾਮਲੇ ‘ਚ ਜੇਲ੍ਹ ਤੋਂ ਬਾਹਰ ਆਏ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆਉਣਗੇ। ਇਸ ਦੌਰਾਨ ਉਹ ਅੰਮ੍ਰਿਤਸਰ ਤੋਂ ਚੋਣ ਪ੍ਰਚਾਰ ਕਰਨਗੇ। ਇਸ ਤੋਂ ਪਹਿਲਾਂ ਉਹ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਸ਼ਾਮ 6 ਵਜੇ ਅੰਮ੍ਰਿਤਸਰ ਵਿੱਚ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲਈ ਰੋਡ ਸ਼ੋਅ ਵੀ ਹੋਵੇਗਾ। ਰੋਡ ਸ਼ੋਅ ਵਿੱਚ ਉਨ੍ਹਾਂ ਨਾਲ CM ਭਗਵੰਤ ਮਾਨ ਵੀ ਮੌਜੂਦ ਰਹਿਣਗੇ।

ਸੂਬੇ ਵਿੱਚ ਚੋਣਾਂ ਲਈ ਸਿਰਫ਼ 15 ਦਿਨ ਬਾਕੀ ਹਨ। ਵੋਟਿੰਗ 1 ਜੂਨ ਨੂੰ ਹੋਣੀ ਹੈ। ਅਜਿਹੇ ‘ਚ ਹੁਣ ਸੂਬੇ ‘ਚ ਸਿਆਸੀ ਪਾਰਾ ਵਧਣ ਦੀ ਸੰਭਾਵਨਾ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਭਾਵੇਂ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਇਸ ਤੋਂ ਪਹਿਲਾਂ ਉਹ ਮਾਰਚ ਵਿੱਚ ਗ੍ਰਿਫਤਾਰੀ ਤੋਂ ਪਹਿਲਾਂ ਪੰਜਾਬ ਆਏ ਸੀ। ਉਨ੍ਹਾਂ ਨੇ 12 ਮਾਰਚ ਨੂੰ ਮੋਹਾਲੀ ‘ਚ ‘ਆਪ’ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ 21 ਮਾਰਚ ਨੂੰ ED ਨੇ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਬਾਅਦ CM ਭਗਵੰਤ ਮਾਨ ਖੁਦ ਪੰਜਾਬ ਚੋਣਾਂ ਦੀ ਕਮਾਨ ਸੰਭਾਲ ਰਹੇ ਸਨ।

ਪੰਜਾਬ ਸਰਕਾਰ ਜਨਵਰੀ ਵਿੱਚ ਚੋਣ ਮੋਡ ਵਿੱਚ ਆ ਗਈ ਸੀ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਲੋਕ ਸਭਾ ਹਲਕਿਆਂ ਵਿੱਚ ਵਿਕਾਸ ਰੈਲੀਆਂ ਕੀਤੀਆਂ ਗਈਆਂ। ਇਸ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਗਏ। ਇਸ ਦੌਰਾਨ ਲੋਕਾਂ ਦੇ ਘਰ-ਘਰ ਰਾਸ਼ਨ ਪਹੁੰਚਾਉਣ, ਪਲਾਟਾਂ ਲਈ ਐਨਓਸੀ ਖ਼ਤਮ ਕਰਨ ਅਤੇ 10 ਲੱਖ ਲੋਕਾਂ ਦੇ ਰਾਸ਼ਨ ਕਾਰਡਾਂ ਦੀ ਬਹਾਲੀ ਆਦਿ ਵੀ ਕੀਤੇ ਗਏ। ਨਾਲ ਹੀ ਜੇਲ੍ਹ ਜਾਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮੋਹਾਲੀ ‘ਚ ਸੰਸਦ ‘ਚ ਭਗਵੰਤ ਮਾਨ ਦੀ ਤਾਰੀਫ ਕਰਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ।

Exit mobile version