ਡੈਸਕ- ਦਿੱਲੀ ਦੇ CM ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਅੱਜ ED ਸਾਹਮਣੇ ਪੇਸ਼ ਨਹੀਂ ਹੋਣਗੇ । ਉਨ੍ਹਾਂ ਨੇ ਈਡੀ ਦੇ ਸੰਮਨ ਦਾ ਜਵਾਬ ਦਿੰਦਿਆਂ ਕਿਹਾ ਕਿ ਮੈਂ ਹਰ ਕਾਨੂੰਨੀ ਸੰਮਨ ਨੂੰ ਸਵੀਕਾਰ ਕਰਨ ਲਈ ਤਿਆਰ ਹਾਂ, ਪਰ ਇਹ ਸੰਮਨ ਪਿਛਲੇ ਸੰਮਨਾਂ ਵਾਂਗ ਗ਼ੈਰ-ਕਾਨੂੰਨੀ ਹੈ । ਉਨ੍ਹਾਂ ਕਿਹਾ ਕਿ ਪਿਛਲੇ ਸੰਮਨ ਦੀ ਤਰ੍ਹਾਂ ਇਹ ਸੰਮਨ ਵੀ ਰਾਜਨੀਤੀ ਤੋਂ ਪ੍ਰੇਰਿਤ ਹੈ। ਇਸ ਲਈ ਇਹ ਸੰਮਨ ਵਾਪਸ ਲਏ ਜਾਣ। ਮੈਂ ਆਪਣਾ ਜੀਵਨ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਬਤੀਤ ਕੀਤਾ ਹੈ। ਮੇਰੇ ਕੋਲ ਲੁਕਾਉਣ ਲਈ ਕੁਝ ਵੀ ਨਹੀਂ ਹੈ।
ਦੱਸ ਦੇਈਏ ਕਿ CM ਕੇਜਰੀਵਾਲ 10 ਦਿਨਾਂ ਦੇ ਵਿਪਾਸਨਾ ਮੈਡੀਟੇਸ਼ਨ ਕੋਰਸ ਲਈ ਬੁੱਧਵਾਰ ਨੂੰ ਕਿਸੇ ਅਣਦੱਸੀ ਥਾਂ ਲਈ ਰਵਾਨਾ ਹੋਏ ਸੀ। ਅਧਿਕਾਰੀਆਂ ਨੇ ਦੱਸਿਆ ਕਿ ਕੇਜਰੀਵਾਲ ਨੇ ਮੰਗਲਵਾਰ ਨੂੰ ਵਿਪਾਸਨਾ ਕੋਰਸ ਲਈ ਰਵਾਨਾ ਹੋਣਾ ਸੀ, ਪਰ I.N.D.I.A ਦੀ ਮੀਟਿੰਗ ਕਾਰਨ ਉਹ ਅਜਿਹਾ ਨਹੀਂ ਕਰ ਸਕੇ।
ਜਿਸ ਤੋਂ ਬਾਅਦ ਉਹ ਬੁੱਧਵਾਰ ਦੁਪਹਿਰ ਕਰੀਬ 1.30 ਵਜੇ ਪੂਰਵ-ਨਿਰਧਾਰਤ ਮੈਡੀਟੇਸ਼ਨ ਕੋਰਸ ਲਈ ਰਵਾਨਾ ਹੋਏ । ਇੱਥੇ, ਪਾਰਟੀ ਦੇ ਵਕੀਲ ਈਡੀ ਦੇ ਨੋਟਿਸ ਦਾ ਅਧਿਐਨ ਕਰ ਰਹੇ ਹਨ ਅਤੇ ਢੁਕਵਾਂ ਜਵਾਬ ਦੇਣਗੇ । ਦਿੱਲੀ ਦੇ ਅਧਿਕਾਰੀ ਬੇਸ਼ੱਕ ਕਿਸੇ ਅਣਜਾਣ ਜਗ੍ਹਾ ‘ਤੇ ਜਾਣ ਦੀ ਗੱਲ ਕਰ ਰਹੇ ਹੋਣ ਪਰ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਬੁੱਧਵਾਰ ਨੂੰ ਕੇਜਰੀਵਾਲ ਪੰਜਾਬ ਦੇ ਹੁਸ਼ਿਆਰਪੁਰ ਤੋਂ 12 ਕਿਲੋਮੀਟਰ ਦੂਰ ਆਨੰਦਗੜ੍ਹ ਪਿੰਡ ਵਿਚ ਸਥਿਤ ਵਿਪਾਸਨਾ ਮੈਡੀਟੇਸ਼ਨ ਸੈਂਟਰ ਵਿੱਚ ਮੈਡੀਟੇਸ਼ਨ ਲਈ ਪਹੁੰਚੇ।