● On air now · ਟੀਵੀ ਪੰਜਾਬ

Punjabi News · Since 2013

Breaking

ਪਟਿਆਲਾ ਤੋਂ ਧਰਮਵੀਰ ਗਾਂਧੀ ਤੇ ਸੰਗਰੂਰ ਤੋਂ ਸੁਖਪਾਲ ਖਹਿਰਾ ਨੇ ਭਰੀ ਨਾਮਜ਼ਦਗੀ

ਡੈਸਕ- ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਧਰਮਵੀਰ ਗਾਂਧੀ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੰਗਰੂਰ ਲੋਕ ਸਭਾ ਸੀਟ ਤੋਂ ਸੁਖਪਾਲ ਖਹਿਰਾ ਨੇ ਵੀ ਨਾਮਜ਼ਦਗੀ ਦਾਖਲ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ…


ਡੈਸਕ- ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਧਰਮਵੀਰ ਗਾਂਧੀ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੰਗਰੂਰ ਲੋਕ ਸਭਾ ਸੀਟ ਤੋਂ ਸੁਖਪਾਲ ਖਹਿਰਾ ਨੇ ਵੀ ਨਾਮਜ਼ਦਗੀ ਦਾਖਲ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਦੇ ਸਮਰਥਨ ਲਈ ਧਰਮਵੀਰ ਗਾਂਧੀ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਪਟਿਆਲਾ ਪੁੱਜੇ।

ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮੈਂ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਨਾਮਜ਼ਦਗੀ ਭਰਨ ਤੋਂ ਪਹਿਲਾਂ ਮੈਨੂੰ ਸਮਰਥਨ ਦੇਣ ਲਈ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਚ ਇੱਕ ਵਿਸ਼ਾਲ ਇਕੱਠ ਕੀਤਾ ਗਿਆ। ਉਨ੍ਹਾਂ ਨੇ ਕਿਹਾ ਮੈਂ ਸਭ ਦਾ ਧੰਨਵਾਦੀ ਹਾਂ।

ਚੋਣ ਕਮਿਸ਼ਨ ਵੱਲੋਂ ਜਾਰੀ ਅਹਿਮ ਤਰੀਕਾਂ ਮੁਤਾਬਕ 14 ਮਈ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣੀਆਂ ਹਨ। 15 ਮਈ ਤੋਂ ਜਾਂਚ ਸ਼ੁਰੂ ਹੋਵੇਗੀ। ਦੱਸ ਦਈਏ ਕਿ ਉਮੀਦਵਾਰ 17 ਮਈ ਨੂੰ ਆਪਣੇ ਨਾਮ ਵਾਪਸ ਲੈ ਸਕਦੇ ਹਨ। ਇਸ ਤੋਂ ਬਾਅਦ ਆਜ਼ਾਦ ਅਤੇ ਸਥਾਨਕ ਪਾਰਟੀਆਂ ਨੂੰ ਚੋਣ ਨਿਸ਼ਾਨ ਦਿੱਤੇ ਜਾਣਗੇ। ਜਦਕਿ ਪੰਜਾਬ ਵਿੱਚ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੋਣਾਂ ਹੋਣਗੀਆਂ।


Filed under