ਚੰਡੀਗੜ੍ਹ- ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਮਿਲ ਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਖਹਿਰਾ ਨੇ ਦੱਸਿਆ ਕਿ ਸੰਧਵਾ ਖਿਲਾਫ਼ ਕੋਰਟ ਨੇ 17 ਸਤੰਬਰ ਨੂੰ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਸ ਦੇ ਬਾਵਜੂਦ ਸਪੀਕਰ ਵਿਧਾਨ ਸਭਾ ਦੀ ਕਾਰਵਾਈ ਚਲਾ ਰਹੇ ਹਨ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ 2020 ‘ਚ ਕੋਰੋਨਾ ਕਾਲ ਦੌਰਾਨ ਤਰਨਤਾਰਨ ‘ਚ ਧਰਨਾ ਦਿੱਤਾ ਸੀ। ਜਿਸ ਨੂੰ ਲੈ ਕੇ ਆਪ ਦੇ ਵਿਧਾਇਕਾਂ ਜਿਨ੍ਹਾਂ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾ, ਵਾਰਡ ਡਿਪਟੀ ਸਪੀਕਰ ਜੈਕਿਸ਼ਨ ਰੋੜੀ ਵੀ ਸ਼ਾਮਲ ਹਨ, ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇੱਥੇ ਇਸ ਗੱਲ ਦਾ ਜ਼ਿਕਰ ਕਰਨਾ ਜ਼ਰੂਰੀ ਹੈ ਕਿ 30 ਸਤੰਬਰ ਨੂੰ ਵਿਧਾਨ ਸਭਾ ‘ਚ ਸਿਫ਼ਰ ਕਾਲ ਦੌਰਾਨ ਸਪੀਕਰ ਨੇ ਸੁਖਪਾਲ ਖਹਿਰਾ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਸੀ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ 2020 ‘ਚ ਕੋਰੋਨਾ ਦੇ ਦੌਰ ‘ਚ ਤਰਨਤਾਰਨ ‘ਚ ਧਰਨਾ ਦਿੱਤਾ ਸੀ, ਜਿਸ ਨੂੰ ਲੈ ਕੇ ਸਪੀਕਰ ਕੁਲਤਾਰ ਸੰਧਵਾ ਤੇ ਡਿਪਟੀ ਸਪੀਕਰ ਜੈਕਿਸ਼ਨ ਰੋੜੀ ਸਮੇਤ ‘ਆਪ’ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ 30 ਸਤੰਬਰ ਨੂੰ ਵਿਧਾਨ ਸਭਾ ‘ਚ ਸਿਫ਼ਰ ਕਾਲ ਦੌਰਾਨ ਸਪੀਕਰ ਨੇ ਸੁਖਪਾਲ ਖਹਿਰਾ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਸੀ।
ਉੱਥੇ ਹੀ ਸੁਖਪਾਲ ਸਿੰਘ ਖਹਿਰਾ ਨੇ ਗੈਂਗਸਟਰ ਤੋਂ ਮੁੱਖ ਧਾਰਾ ‘ਚ ਆਏ ਲੱਖਾ ਸਿਧਾਣਾ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਲੱਖਾ ਸਿਧਾਣਾ ਪੰਜਾਬ ਦੀ ਗੱਲ ਕਰਦਾ ਹੈ। ਉਸ ਖਿਲਾਫ਼ ਐਨਡੀਪੀਐਸ ਤੇ ਨਾਜਾਇਜ਼ ਅਸਲੇ ਦੇ ਪਰਚੇ ਦਰਜ ਕੀਤੇ ਗਏ ਹਨ।