ਜਲੰਧਰ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਦੋ ਅਸ਼ਲੀਲ ਵੀਡੀਓ ਸੌਂਪ ਕੇ ਜਾਂਚ ਦੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇੱਕ ਮੰਤਰੀ ਦੀਆਂ ਦੋ ਅਸ਼ਲੀਲ ਵੀਡੀਓਜ਼ ਰਾਜਪਾਲ ਨੂੰ ਸੌਂਪੀਆਂ ਹਨ ਅਤੇ ਬੇਨਤੀ ਕੀਤੀ ਹੈ ਕਿ ਇਨ੍ਹਾਂ ਵੀਡੀਓਜ਼ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਦਾ ਪਤਾ ਲੱਗ ਸਕੇ।
ਇਹ ਵੀਡੀਓ ਪੰਜਾਬ ਪੁਲਿਸ ਨੂੰ ਵੀ ਸੌਂਪੀ ਜਾ ਸਕਦੀ ਸੀ, ਪਰ ਉਨ੍ਹਾਂ ਨੂੰ ਡਰ ਸੀ ਕਿ ਪੰਜਾਬ ਪੁਲਿਸ ਇਸ ਸਾਰੇ ਮਾਮਲੇ ਨੂੰ ਰਫਾ-ਦਫਾ ਕਰ ਸਕਦੀ ਹੈ। ਵੀਡੀਓ ‘ਚ ਮੰਤਰੀ ਕੌਣ ਹੈ? ਖਹਿਰਾ ਨੇ ਵੀ ਇਸ ਸਬੰਧੀ ਕੋਈ ਖੁਲਾਸਾ ਨਹੀਂ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੁਝ ਸਮਾਂ ਪਹਿਲਾਂ ਪਤਾ ਲੱਗਾ ਸੀ ਤੇ ਉਨ੍ਹਾਂ ਕਿਹਾ ਕਿ ਜੇਕਰ ਇਹ ਸੱਚ ਹੈ ਤਾਂ ਰੱਬ ਪੰਜਾਬ ਨੂੰ ਅਜਿਹੀਆਂ ਤਬਦੀਲੀਆਂ ਤੋਂ ਬਚਾਵੇ।
ਮੰਤਰੀ ਕਟਾਰੂਚੱਕ ਨੇ ਕਿਹਾ, ਸਾਰੇ ਦੋਸ਼ ਬੇਬੁਨਿਆਦ ਹਨ
ਖਹਿਰਾ ਨੇ ਦੋਸ਼ ਲਾਇਆ ਕਿ ਕਟਾਰੂਚੱਕ ਨੇ ਨਿੱਜੀ ਸਟਾਫ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਦਿੱਤੀਆਂ ਹਨ, ਇਸ ਲਈ ਉਨ੍ਹਾਂ ਨੂੰ ਬਰਖਾਸਤ ਕੀਤਾ ਜਾਵੇ। ਦੋਸ਼ ਹੈ ਕਿ 4 ਜੁਲਾਈ 2022 ਨੂੰ ਫ਼ੂਡ ਅਤੇ ਸਿਵਲ ਸਪਲਾਈ ਮੰਤਰੀ ਦੇ ਨਿਰਦੇਸ਼ਾਂ ‘ਤੇ 2 ਨਿਯੁਕਤੀਆਂ ਕੀਤੀਆਂ ਗਈਆਂ ਸਨ। ਪਠਾਨਕੋਟ ਦੇ ਰਹਿਣ ਵਾਲੇ ਸ਼ਿਵ ਲਾਲ ਨੂੰ ਫ਼ੋਨ ਅਟੈਂਡੈਂਟ ਅਤੇ ਅਵਾਂਖਾ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਲੇਖਰਾਮ ਸੁਨਾਰ ਨੂੰ ਰਸੋਈਏ ਵਜੋਂ ਨਿਯੁਕਤ ਕੀਤਾ ਗਿਆ ਸੀ। ਇਸ ਦੇ ਨਾਲ ਹੀ ਮੰਤਰੀ ਕਟਾਰੁਚਕ ਨੇ ਕਿਹਾ, ਸਾਰੇ ਦੋਸ਼ ਬੇਬੁਨਿਆਦ ਹਨ।