Site icon TV Punjab | Punjabi News Channel

ਖਨੌਰੀ ਬਾਰਡਰ ਤੋਂ ਮੰਦਭਾਗੀ ਖਬਰ, ਫੋਰਸਾਂ ਸਾਹਮਣੇ ਖੜੇ ਕਿਸਾਨ ਨੌਜਵਾਨ ਦੀ ਹੋਈ ਮੌ.ਤ

ਡੈਸਕ- ਖਨੌਰੀ ਸਰਹੱਦ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਜਾਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸ਼ੁਭਕਰਮਨ ਸਿੰਘ ਪੁੱਤਰ ਚਰਨਜੀਤ ਸਿੰਘ ਵਜੋਂ ਹੋਈ ਹੈ। ਉਹ ਬਠਿੰਡਾ ਦੇ ਰਾਮਪੁਰਾ ਇਲਾਕੇ ਦੇ ਪਿੰਡ ਬੱਲੋ ਦਾ ਰਹਿਣ ਵਾਲਾ ਸੀ। ਸ਼ੁਭਕਰਮਨ ਦੀ ਲਾਸ਼ ਨੂੰ ਰਾਜਿੰਦਰ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਲਿਆਂਦਾ ਗਿਆ ਹੈ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਸ਼ੁਭਕਰਮਨ ਤੋਂ ਇਲਾਵਾ 12 ਹੋਰ ਕਿਸਾਨ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਮ੍ਰਿਤਕ ਨੌਜਵਾਨ ਕਿਸਾਨ ਸ਼ੁਭ ਕਰਨ ਸਿੰਘ ਸਿਰਫ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਪਿਛਲੇ ਤਿੰਨ ਚਾਰ ਦਿਨ ਪਹਿਲਾਂ ਕਿਸਾਨ ਅੰਦੋਲਨ ਵਿੱਚ ਖਨੌਰੀ ਪੰਜਾਬ-ਹਰਿਆਣਾ ਬਾਰਡਰ ‘ਤੇ ਗਿਆ ਸੀ। ਕਿਸਾਨ ਆਗੂ ਬਲਦੇਵ ਸਿਰਸਾ ਨੇ ਨੌਜਵਾਨ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਮਿਲੀ ਜਾਣਕਾਰੀ ਦੌਰਾਨ ਨੌਜਵਾਨ ਦੇ ਸਿਰ ‘ਚ ਗੋਲੀ ਵੱਜੀ ਸੀ, ਪੁਲਿਸ ਦੇ ਨਾਲ ਟਕਰਾਅ ਮੌਕੇ ਦਰਜਨਾਂ ਕਿਸਾਨ ਜ਼ਖਮੀ ਹੋਣ ਦੀ ਖ਼ਬਰ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਕਿਸਾਨ ਦੇ ਪਰਿਵਾਰਿਕ ਮੈਂਬਰਾਂ ਨੂੰ ਮੁਆਵਜ਼ੇ ਦੇ ਨਾਲ ਨਾਲ ਉਸ ਦੇ ਕਰਜਾ ਮੁਆਫ ਕੀਤਾ ਜਾਵੇ। ਫਿਲਹਾਲ ਸ਼ੁਭਕਰਮਨ ਦੀ ਲਾਸ਼ ਨੂੰ ਰਾਜਿੰਦਰ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਲਿਆਂਦਾ ਗਿਆ ਹੈ।

Exit mobile version