● On air now · ਟੀਵੀ ਪੰਜਾਬ

Punjabi News · Since 2013

Breaking

ਕਿਸਾਨ ਮਹਾਪੰਚਾਇਤ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ

ਮੁਜ਼ੱਫਰਨਗਰ : ਅੱਜ ਮੁਜ਼ੱਫਰਨਗਰ ਵਿਚ ਹੋਈ ਕਿਸਾਨ ਮਹਾਪੰਚਾਇਤ ਦੌਰਾਨ 27 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ । ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਬੰਦ ਨੂੰ ਕਾਮਯਾਬ ਕਰਨ ਵਿਚ ਸਹਿਯੋਗ ਕਰਨ।ਜ਼ਿਕਰਯੋਗ ਹੈ…


ਮੁਜ਼ੱਫਰਨਗਰ : ਅੱਜ ਮੁਜ਼ੱਫਰਨਗਰ ਵਿਚ ਹੋਈ ਕਿਸਾਨ ਮਹਾਪੰਚਾਇਤ ਦੌਰਾਨ 27 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ । ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਬੰਦ ਨੂੰ ਕਾਮਯਾਬ ਕਰਨ ਵਿਚ ਸਹਿਯੋਗ ਕਰਨ।ਜ਼ਿਕਰਯੋਗ ਹੈ ਕਿ ਪਹਿਲਾਂ ਇਹ ਬੰਦ 25 ਸਤੰਬਰ ਨੂੰ ਕਰਨ ਦਾ ਐਲਾਨ ਕੀਤਾ ਗਿਆ ਸੀ।

ਕਿਸਾਨ ਮਹਾਪੰਚਾਇਤ ਦਾ ਪ੍ਰੋਗਰਾਮ ਇਥੇ ਸਰਕਾਰੀ ਇੰਟਰ ਕਾਲਜ ਦੀ ਗਰਾਊਡ ਵਿਖੇ ਆਯੋਜਿਤ ਕੀਤਾ ਗਿਆ। ਇਸ ਤੋਂ ਪਹਿਲਾਂ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਤਿੰਨ ਕਾਨੂੰਨ ਵਾਪਿਸ ਲੈਣ ਲਈ ਸਹਿਮਤ ਨਹੀਂ ਹੁੰਦੀ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਦੇਸ਼ ਵਿਚ ਆਜ਼ਾਦੀ ਦੀ ਲੜਾਈ 90 ਸਾਲਾਂ ਤੱਕ ਚੱਲੀ, ਸਾਨੂੰ ਨਹੀਂ ਪਤਾ ਕਿ ਇਹ ਅੰਦੋਲਨ ਕਦੋਂ ਤੱਕ ਚੱਲੇਗਾ।

ਟੀਵੀ ਪੰਜਾਬ ਬਿਊਰੋ


Filed under