ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ MP/MLA ਨੂੰ ਅੰਦੋਲਨ ਦਾ ਸਮਰਥਨ ਕਰਨ ਦਾ ਅਪੀਲ, ਨਹੀਂ ਹੋਵੇਗਾ ਸਮਾਜਿਕ ਬਾਈਕਾਟ

Share News:

ਸੰਯੁਕਤ ਕਿਸਾਨ ਮੋਰਚੇ ਨੇ ਦੋ-ਟੁਕ ਸ਼ਬਦਾਂ ਵਿਚ ਕਿਹਾ ਹੈ ਕਿ ਜਾਂ ਤਾਂ ਭਾਜਪਾ ਸੰਸਦ ਮੈਂਬਰ ਤੇ ਵਿਧਾਇਕ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਨਹੀਂ ਤਾਂ ਉਨ੍ਹਾਂ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਨੇ ਇੱਕ ਵਾਰ ਫਿਰ ਭਾਜਪਾ ਤੇ ਉਸ ਦੇ ਭਾਈਵਾਲ ਪਾਰਟੀਆਂ ਦੇ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਭਾਜਪਾ ਦੇ ਹੋਰ ਨੇਤਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨ ਸੰਘਰਸ਼ ਦੇ ਸਮਰਥਨ ਵਿੱਚ ਆਪਣੇ ਅਹੁਦੇ  ਤਿਆਗ ਦੇਣ।

ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨੇਤਾਵਾਂ ਨੇ ਭਾਜਪਾ ਵਿੱਚ ਹੁੰਦਿਆਂ ਵੀ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕੀਤੀ ਹੈ, ਜਦੋਂਕਿ ਬਹੁਤ ਸਾਰੇ ਨੇਤਾ ਕਿਸਾਨਾਂ ਦੀ ਹਮਾਇਤ ਕਰਨ ਬਦਲੇ ਸਰਕਾਰੀ ਏਜੰਸੀਆਂ ਤੋਂ ਡਰਦੇ ਹਨ। ਸਮੇਂ ਸਮੇਂ ਇਹ ਦੇਖਿਆ ਗਿਆ ਹੈ ਕਿ ਸਰਕਾਰ ਦੁਆਰਾ ਕਿਸਾਨੀ ਲਹਿਰ ਦੇ ਸਮਰਥਕਾਂ ਨੂੰ ਨੋਟਿਸ ਭੇਜੇ ਗਏ ਹਨ।

ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਰਾਜਸਥਾਨ ਦੇ ਹਨੂੰਮਾਨਗੜ੍ਹ ਵਿੱਚ ਜ਼ਿਲ੍ਹਾ ਪਰਿਸ਼ਦ ਦੀ ਮੀਟਿੰਗ ਵਿੱਚ ਸੰਸਦ ਮੈਂਬਰ ਨਿਹਾਲਚੰਦ ਨੇ ਆਉਣਾ ਸੀ, ਜਿਥੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋ ਗਏ। ਕਿਸਾਨਾ ਦੇ ਜਾਇਜ਼ ਸਵਾਲਾਂ ਦੇ ਜਵਾਬ ਦੇਣ ਦੋ ਡਰੋਂ ਭਾਜਪਾ ਦੇ ਸੰਸਦ ਮੈਂਬਰ ਨਹੀਂ ਆਏ। ਇਹ ਸੰਦੇਸ਼ ਉਨ੍ਹਾਂ ਸਾਰੀਆਂ ਬੇਬੁਨਿਆਦ ਦਲੀਲਾਂ ਦਾ ਵੀ ਜਵਾਬ ਹੈ ਜੋ ਕਹਿੰਦੇ ਹਨ ਕਿ ਕਿਸਾਨੀ ਲਹਿਰ ਸਿਰਫ ਇੱਕ ਰਾਜ ਵਿੱਚ ਹੈ। ਅੱਜ ਭਾਜਪਾ ਨੇਤਾ ਵਿਜੇ ਸਾਂਪਲਾ ਨੂੰ ਵੀ ਪੰਜਾਬ ਦੇ ਫਗਵਾੜਾ ਵਿੱਚ ਘੇਰਿਆ ਗਿਆ ਅਤੇ ਵਿਰੋਧ ਕੀਤਾ ਗਿਆ।