TV Punjab | Punjabi News Channel

ਕੋਟਕਪੂਰਾ ਗੋਲੀਕਾਂਡ ਕੇਸ ‘ਚ SIT ਸਾਹਮਣੇ ਪੇਸ਼ ਹੋਏ ਸੁਖਬੀਰ ਬਾਦਲ

FacebookTwitterWhatsAppCopy Link

ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੋਮਵਾਰ ਯਾਨੀ ਅੱਜ ਸਵੇਰੇ 11 ਵਜੇ ਐੱਸਆਈਟੀ ਸਾਹਮਣੇ ਪੇਸ਼ ਹੋਏ। ਕੋਟਕਪੂਰਾ ਗੋਲੀਕਾਂਡ ਕੇਸ ‘ਚ ਐੱਲਕੇ ਯਾਦਵ ਦੀ ਐੱਸਆਈਟੀ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ। ਐੱਸਆਈਟੀ ਨੇ ਇਸ ਤੋਂ ਪਹਿਲਾਂ 30 ਅਗਸਤ ਤੇ 14 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕੀਤੇ ਸਨ ਜਿਨ੍ਹਾਂ ਨੂੰ ਸੁਖਬੀਰ ਬਾਦਲ ਨੇ ਰਿਸੀਵ ਨਹੀਂ ਕੀਤਾ ਸੀ ਤੇ ਉਸ ਵੇਲੇ ਦੇਸ਼ ਤੋਂ ਬਾਹਰ ਹੋਣ ਦਾ ਹਵਾਲਾ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸਾਲ 2015 ‘ਚ ਜਦੋਂ ਕੋਟਕਪੂਰਾ ਗੋਲੀਕਾਂਡ ਹੋਇਆ ਸੀ, ਉਦੋਂ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ ਤੇ ਗ੍ਰਹਿ ਵਿਭਾਗ ਉਨ੍ਹਾਂ ਕੋਲ ਹੀ ਸੀ।

Exit mobile version