● On air now · ਟੀਵੀ ਪੰਜਾਬ

Punjabi News · Since 2013

Breaking

ਕੋਟਕਪੂਰਾ ਗੋਲ਼ੀ ਕਾਂਡ ਮਾਮਲੇ ‘ਚ ਬਾਦਲ ਪਰਿਵਾਰ ‘ਤੇ ਮੁੜ ਸ਼ਿਕੰਜਾ

ਟੀਵੀ ਪੰਜਾਬ ਬਿਊਰੋ-ਬੇਅਦਬੀ ਮਾਮਲੇ ਨੂੰ ਲੈ ਕੇ ਆਉਣ ਵਾਲੇ ਦਿਨਾਂ ‘ਚ ਸ਼੍ਰੋਮਣੀ ਅਕਾਲੀ ਦਲ ਖਾਸ ਕਰਕੇ ਬਾਦਲ ਪਰਿਵਾਰ ਲਈ ਫਿਰ ਸਿਰਦਰਦੀ ਵਧ ਸਕਦੀ ਹੈ। ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਕਰ ਰਹੇ ADGP ਐੱਲ ਕੇ ਯਾਦਵ ਦੀ ਅਗਵਾਈ ਵਾਲੀ SIT ਨੇ…


ਟੀਵੀ ਪੰਜਾਬ ਬਿਊਰੋ-ਬੇਅਦਬੀ ਮਾਮਲੇ ਨੂੰ ਲੈ ਕੇ ਆਉਣ ਵਾਲੇ ਦਿਨਾਂ ‘ਚ ਸ਼੍ਰੋਮਣੀ ਅਕਾਲੀ ਦਲ ਖਾਸ ਕਰਕੇ ਬਾਦਲ ਪਰਿਵਾਰ ਲਈ ਫਿਰ ਸਿਰਦਰਦੀ ਵਧ ਸਕਦੀ ਹੈ। ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਕਰ ਰਹੇ ADGP ਐੱਲ ਕੇ ਯਾਦਵ ਦੀ ਅਗਵਾਈ ਵਾਲੀ SIT ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਤਲਬ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਸਾਬਕਾ ਮੁੱਖ ਮੰਤਰੀ 16 ਜੂਨ ਨੂੰ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋ ਸਕਦੇ ਹਨ। ਪਰ ਅਜੇ ਤਕ ਇਹ ਤੈਅ ਨਹੀਂ ਹੋਇਆ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਚੰਡੀਗੜ੍ਹ ਜਾਂ ਫਰੀਦਕੋਟ ਵਿਖੇ ਪੇਸ਼ ਹੋਣਗੇ। ਇਹ ਹਾਲੇ SIT ਨੇ ਤੈਅ ਕਰਨਾ ਹੈ।

ਇੱਥੇ ਦੱਸਿਆ ਜਾਂਦਾ ਹੈ ਕਿ ਇਸ ਤੋਂ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਵਾਲੀ SIT ਨੇ ਵੀ ਦੋਨਾਂ ਬਾਦਲਾਂ ਨੂੰ ਤਲਬ ਕੀਤਾ ਸੀ। ਭਰੋਸੇਯੋਗ ਸੂਤਰਾਂ ਮੁਤਾਬਿਕ ਅਗਲੇ ਦੋ-ਤਿੰਨ ਮਹੀਨਿਆਂ ਤੱਕ SIT ਚਲਾਨ ਪੇਸ਼ ਕਰ ਸਕਦੀ ਹੈ।


Filed under