ਸ਼ਿਮਲਾ – ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਦਰਮਿਆਨ ਆਮ ਆਦਮੀ ਪਾਰਟੀ ਨੂੰ ਇਕ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਦੇ ਸਹਿ ਪ੍ਰਭਾਰੀ ਕੁਲਵੰਤ ਸਿੰਘ ਬਾਠ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਕੁਲਵੰਤ ਸਿੰਘ ਬਾਠ ਸ਼ਿਮਲਾ ਵਿਖੇ ਭਾਜਪਾ ਜੁਆਇਨ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਬਾਠ ਇਸ ਤੋਂ ਪਹਿਲਾਂ ਵੀ ਭਾਜਪਾ ਦੇ ਦਿੱਲੀ ਇਕਾਈ ਦੇ ਵਾਈਸ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਵੀ ਰਹਿ ਚੁੱਕੇ ਹਨ। ਕੁਲਵੰਤ ਸਿੰਘ ਬਾਠ ਹਿਮਾਚਲ ਪ੍ਰਦੇਸ਼ ਵਿੱਚ 2015-2017 ਤਕ ਅਕਾਲੀ ਦਲ ਦੇ ਇੰਚਾਰਜ ਵੀ ਰਹਿ ਚੁੱਕੇ ਹਨ।
ਹਿਮਾਚਲ ‘ਚ ‘ਆਪ’ ਨੂੰ ਵੱਡਾ ਝਟਕਾ, ਸਹਿ ਪ੍ਰਭਾਰੀ ਕੁਲਵੰਤ ਬਾਠ ਭਾਜਪਾ ‘ਚ ਹੋ ਸਕਦੇ ਨੇ ਸ਼ਾਮਿਲ
