● On air now · ਟੀਵੀ ਪੰਜਾਬ

Punjabi News · Since 2013

Breaking

‘ਆਪ’ ਨੂੰ ਝਟਕਾ, ਡਾ. ਕੁਮਾਰ ਵਿਸ਼ਵਾਸ ਅਤੇ ਤਜਿੰਦਰ ਬੱਗਾ ਦੀ ਰੱਦ ਹੋਈ F.I.R

ਚੰਡੀਗੜ੍ਹ : ਪੰਜਾਬ ਸਰਕਾਰ ਨੂੰ ਹਾਈ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਖਿਲਾਫ਼ ਕੀਤੀਆਂ ਟਿੱਪਣੀਆਂ ਮਾਮਲੇ ‘ਚ ਕਵੀ ਕੁਮਾਰ ਵਿਸ਼ਵਾਸ ਤੇ ਦਿੱਲੀ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਖਿਲਾਫ਼ ਦਰਜ ਐਫਆਈਆਰ ਰੱਦ…


ਚੰਡੀਗੜ੍ਹ : ਪੰਜਾਬ ਸਰਕਾਰ ਨੂੰ ਹਾਈ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਖਿਲਾਫ਼ ਕੀਤੀਆਂ ਟਿੱਪਣੀਆਂ ਮਾਮਲੇ ‘ਚ ਕਵੀ ਕੁਮਾਰ ਵਿਸ਼ਵਾਸ ਤੇ ਦਿੱਲੀ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਖਿਲਾਫ਼ ਦਰਜ ਐਫਆਈਆਰ ਰੱਦ ਕਰ ਦਿੱਤੀ ਹੈ। ਦਰਅਸਲ ਦੋਵਾਂ ਨੇ ਹੀ ਪਰਚੇ ਰੱਦ ਕਰਨ ਦੀ ਮੰਗ ਕੀਤੀ ਸੀ। ਇਹ ਜਾਣਕਾਰੀ ਕੁਮਾਰ ਵਿਸ਼ਵਾਸ ਦੇ ਵਕੀਲ ਨੇ ਦਿੱਤੀ ਹੈ। ਹਾਈ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੇ ਕਿਹਾ- ਸੱਚਾਈ ਦੀ ਜਿੱਤ ਹੋਈ ਹੈ।

ਜ਼ਿਕਰਯੋਗ ਹੈ ਕਿ ਕੁਮਾਰ ਵਿਸ਼ਵਾਸ ‘ਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਇਸੇ ਸਾਲ 12 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਖਿਲਾਫ਼ ਕਥਿਤ ਤੌਰ ‘ਤੇ ਭੜਕਾਊ ਬਿਆਨ ਦੇਣ ਲਈ ਰੂਪਨਗਰ ‘ਚ ਮਾਮਲਾ ਦਰਜ ਕੀਤਾ ਸੀ। ਉਨ੍ਹਾਂ ‘ਤੇ ਧਰਮ ਅਤੇ ਨਸਲ ਦੇ ਆਧਾਰ ‘ਤੇ ਦੁਸ਼ਮਣੀ ਪੈਦਾ ਕਰਨ ਦਾ ਦੋਸ਼ ਲਗਾਇਆ ਗਿਆ ਸੀ।

ਕੁਮਾਰ ਵਿਸ਼ਵਾਸ ਨੇ ਇਸ ਕਾਰਵਾਈ ਖਿਲਾਫ਼ ਹਾਈ ਕੋਰਟ ਦਾ ਰੁਖ ਕੀਤਾ ਸੀ। ਉਨ੍ਹਾਂ ਅਪਰਾਧਿਕ ਕਾਰਵਾਈ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਪਟੀਸ਼ਨ ‘ਚ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਦਾ ਦੋਸ਼ ਲਗਾਇਆ ਗਿਆ ਤੇ ਇਸਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਗਿਆ ਸੀ।


Filed under