● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ : ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਫੜ੍ਹਿਆ ‘ਆਪ’ ਦਾ ਝਾੜੂ

ਟੀਵੀ ਪੰਜਾਬ- ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਅੱਜ ਉਸ ਸਮੇਂ ਭੂਚਾਲ ਆ ਗਿਆ ਜਦੋਂ ਬੇਅਦਬੀ ਮਾਮਲੇ ਦੀ ਜਾਂਚ ਕਰਨ ਵਾਲੀ ਐਸ ਆਈ ਟੀਮ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ । ਕੁੰਵਰ ਵਿਜੇ ਪ੍ਰਤਾਪ ਨੂੰ…


ਟੀਵੀ ਪੰਜਾਬ- ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਅੱਜ ਉਸ ਸਮੇਂ ਭੂਚਾਲ ਆ ਗਿਆ ਜਦੋਂ ਬੇਅਦਬੀ ਮਾਮਲੇ ਦੀ ਜਾਂਚ ਕਰਨ ਵਾਲੀ ਐਸ ਆਈ ਟੀਮ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ । ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਅੰਮ੍ਰਿਤਸਰ ਪਹੁੰਚੇ ਹੋਏ ਸਨ।ਕੇਜਰੀਵਾਲ ਦਿੱਲੀ ਤੋਂ ਅੰਮ੍ਰਿਤਸਰ ਏਅਰਪੋਰਟ ਰਾਹੀਂ ਸਿੱਧਾ ਸਰਕਟ ਹਾਊਸ ਪਹੁੰਚੇ ਅਤੇ ਉਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੁੰਵਰ ਵਿਜੇ ਪ੍ਰਤਾਪ ਨੂੰ ‘ਆਪ’ ’ਚ ਸ਼ਾਮਲ ਕੀਤਾ।

ਕੁੰਵਰ ਵਿਜੇ ਪ੍ਰਤਾਪ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੇ ਸੰਕੇਤ ਇਕ ਦਿਨ ਪਹਿਲਾਂ ਹੀ ਉਦੋਂ ਮਿਲ ਗਏ ਸਨ ਜਦੋਂ ਕੇਜਰੀਵਾਲ ਨੇ ਖੁਦ ਟਵੀਟ ਕਰਦੇ ਹੋਏ ਅੰਮ੍ਰਿਤਸਰ ਆਉਣ ਦੀ ਜਾਣਕਾਰੀ ਦਿੱਤੀ ਸੀ। ਕੇਜਰੀਵਾਲ ਨੇ ਆਖਿਆ ਸੀ ਕਿ ਪੰਜਾਬ ਬਦਲਾਅ ਚਾਹੁੰਦਾ ਹੈ ਅਤੇ ਲੋਕਾਂ ਨੂੰ ਸਿਰਫ ਆਮ ਆਦਮੀ ਪਾਰਟੀ ਹੀ ਤੋਂ ਉਮੀਦਾਂ ਹਨ। ਕੱਲ੍ਹ ਅੰਮ੍ਰਿਤਸਰ ਵਿਚ ਮਿਲਦੇ ਹਾਂ।

ਇਸ ਤੋਂ ਬਾਅਦ 2.30 ਵਜੇ ਉਹ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਉਹ 3 ਵਜੇ ਸ਼੍ਰੀ ਦੁਰਗੀਆਣਾ ਮੰਦਿਰ ‘ਚ ਵੀ ਆਪਣੀ ਹਾਜ਼ਰੀ ਲਵਾਉਣਗੇ।


Filed under