ਡੈਸਕ- ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋ ਉਨ੍ਹਾਂ ਦੇ ਧਰਮਪਤਨੀ ਸ੍ਰੀਮਤੀ ਮਧੂਮਿਤਾ ਆਪਣੇ ਸੁਆਸਾਂ ਦੀ ਪੁੰਜੀ ਨੂੰ ਭੋਗਦੇ ਹੋਏ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਜਿਨ੍ਹਾਂ ਦਾ ਅੰਤਿਮ ਸਸਕਾਰ ਅੱਜ 10:30 ਵਜੇ ਸ਼ਿਵ ਪੂਰੀ ਦੁਰਗਿਆਣਾ ਮੰਦਿਰ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ।
ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਦਮਾ, ਪਤਨੀ ਦਾ ਦਿਹਾਂਤ
