ਤਰਨਤਾਰਨ- ਕੈਨੇਡਾ ਚ ਬੈਠ ਕੇ ਪਾਕਿਸਾਨੀ ਏਜੰਸੀ ਆਈ.ਐੱਸ.ਆਈ ਦੇ ਸਹਿਯੋਗ ਨਾਲ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਲਖਬੀਰ ਲੰਡਾ ਦੇ ਦੋ ਸਾਥੀ ਨੂੰ ਪੰਜਾਬ ਪੁਲਿਸ ਨੇ ਕਾਬੂ ਕੀਤਾ ਹੈ ।ਦੋ ਅੱਤਵਾਦੀਆਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਤਰਨਤਾਰਨ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ । ਸੀਆਈਏ ਸਟਾਫ ਤਰਨਤਾਰਨ ਦੀ ਟੀਮ ਨੇ ਉਨ੍ਹਾਂ ਦੀ ਆਈ20 ਕਾਰ ‘ਤੇ ਆਈਐਸਆਈ ਨਾਲ ਸਬੰਧਤ ਤਿੰਨ ਤੋਂ ਪੰਜ ਅੱਤਵਾਦੀਆਂ ਨੂੰ ਫੜ ਲਿਆ। ਉਨ੍ਹਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਤਰਨਤਾਰਨ ਪੁਲਿਸ ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ ਇਨ੍ਹਾਂ ਅੱਤਵਾਦੀਆਂ ਨੂੰ ਕਾਬੂ ਕਰ ਕੇ ਭਾਰੀ ਮਾਤਰਾ ‘ਚ ਵਿਸਫੋਟਕ ਸਮੱਗਰੀ, ਹਥਿਆਰ ਅਤੇ ਅਪਰਾਧਿਕ ਦਸਤਾਵੇਜ਼ ਬਰਾਮਦ ਕੀਤੇ ਹਨ। ਇਨ੍ਹਾਂ ਖ਼ਿਲਾਫ਼ ਥਾਣਾ ਸਦਰ ਤਰਨਤਾਰਨ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਦੇ ਧਾਰਮਿਕ ਅਤੇ ਸਿਆਸੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਵੱਡੀ ਸਾਜ਼ਿਸ਼ ਨਾਕਾਮ ਹੋ ਗਈ ਹੈ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੈਂਗਸਟਰ ਬਣੇ ਇਹ ਮੁਲਜ਼ਮ ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਸੰਪਰਕ ਵਿੱਚ ਸਨ। ਪੰਜਾਬ ਨੂੰ ਝੰਜੋੜਨ ਲਈ ਵੱਖ-ਵੱਖ ਸ਼ਹਿਰਾਂ ਵਿੱਚ ਬਲਾਸਟ ਕਰਨ ਲਈ ਵਿਦੇਸ਼ਾਂ ਤੋਂ ਫੰਡਿੰਗ ਵੀ ਕੀਤੀ ਗਈ ਹੈ। ਇਹ ਮੁਲਜ਼ਮ ਖਾਲਿਸਤਾਨੀ ਵਿਚਾਰਧਾਰਾ ਵਾਲੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਨ ਲਈ ਕੁਝ ਦਿਨਾਂ ਤੋਂ ਸਰਗਰਮ ਸਨ। ਐਸਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਉਚੇਚੇ ਤੌਰ ‘ਤੇ ਜਾਂਚ ਚੱਲ ਰਹੀ ਹੈ।