ਸ੍ਰੀਨਗਰ : ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿਚ ਘਰ-ਘਰ ਡਿਜੀਟਲ ਬੈਂਕਿੰਗ ਅਤੇ ਵਿੱਤੀ ਸੇਵਾਵਾਂ ਨੂੰ ਉਤਸ਼ਾਹਤ ਕਰਨ ਲਈ ‘ਇਕ ਗ੍ਰਾਮ ਪੰਚਾਇਤ-ਇਕ ਡਿਜੀ-ਪੇਅ ਸਖੀ’ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਮਿਸ਼ਨ ਦੀ ਸ਼ੁਰੂਆਤ ਜੰਮੂ -ਕਸ਼ਮੀਰ ਉੱਦਮੀ ਵਿਕਾਸ ਸੰਸਥਾ, ਪੰਪੋਰ ਵਿਖੇ ਕੀਤੀ ਗਈ ਸੀ।
ਸ਼ੁਰੂ ਵਿਚ, ਡਿਜੀ-ਪੇਅ ਸੁਵਿਧਾ ਕੇਂਦਰ ਸ਼ਾਸਤ ਪ੍ਰਦੇਸ਼ ਦੇ 2,000 ਦੂਰ ਦੁਰਾਡੇ ਪਿੰਡਾਂ ਵਿਚ ਉਪਲਬਧ ਕਰਵਾਈ ਜਾਵੇਗੀ। ਪਹਿਲੇ ਪੜਾਅ ਵਿਚ ਜੰਮੂ-ਕਸ਼ਮੀਰ ਦੇ ਸਵੈ ਸਹਾਇਤਾ ਸਮੂਹਾਂ ਦੀਆਂ 80 ਔਰਤਾਂ ਨੂੰ ਡਿਜੀ -ਪੇਅ ਸਖੀ ਵਜੋਂ ਚੁਣਿਆ ਗਿਆ ਹੈ।
ਇਸ ਮੌਕੇ ਉਪ ਰਾਜਪਾਲ ਨੇ ਜੰਮੂ-ਕਸ਼ਮੀਰ ਪੇਂਡੂ ਆਜੀਵਿਕਾ ਮਿਸ਼ਨ ਅਧੀਨ ਡਿਜੀ-ਪੇਅ ਸਾਖੀਆਂ ਵਿੱਚ 80 ਆਧਾਰ ਨਾਲ ਜੁੜੇ ਭੁਗਤਾਨ ਪ੍ਰਣਾਲੀਆਂ ਦੀ ਵੰਡ ਕੀਤੀ। ਉਨ੍ਹਾਂ ਨੇ ਸਥਾਈ ਖੇਤੀਬਾੜੀ ਅਤੇ ਪਸ਼ੂਧਨ ਪ੍ਰਬੰਧਨ ਬਾਰੇ ਕ੍ਰਿਸ਼ੀ ਸਖੀ ਅਤੇ ਪਸ਼ੂ ਸਖੀ ਲਈ ਇਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਵੀ ਕੀਤਾ।
ਟੀਵੀ ਪੰਜਾਬ ਬਿਊਰੋ