Site icon TV Punjab | Punjabi News Channel

ਨਹਿਰੂ ਯੁਵਾ ਕੇਂਦਰ ਵੱਲੋਂ ਸਵੱਛ ਭਾਰਤ ਮੁਹਿੰਮ ਦੀ ਸ਼ੁਰੂਆਤ

ਜਲੰਧਰ : ਭਾਰਤ ਦੀ ਆਜ਼ਾਦੀ ਦੀ 75 ਵੀਂ ਵਰ੍ਹੇਗੰ ਦੇ ਮੌਕੇ ਆਯੋਜਿਤ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਤਹਿਤ, ਨਹਿਰੂ ਯੁਵਾ ਕੇਂਦਰ ਸੰਗਠਨ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਨੇ ਭਾਰਤ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 744 ਜ਼ਿਲ੍ਹਿਆਂ ਵਿੱਚ ਸਵੱਛ ਭਾਰਤ ਮੁਹਿੰਮ ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਨਹਿਰੂ ਯੁਵਾ ਕੇਂਦਰ ਜਲੰਧਰ ਵੱਲੋਂ ਬੱਸ ਸਟੈਂਡ ਅਤੇ ਪੰਜਾਬ ਰਾਜ ਯੁੱਧ ਯਾਦਗਾਰ ਵਿਖੇ ਆਯੋਜਿਤ ਕੀਤਾ ਗਿਆ ਸੀ।

ਪ੍ਰੋਗਰਾਮ ਦੀ ਸ਼ੁਰੂਆਤ ਵਿਚ ਨੌਜਵਾਨਾਂ ਵਿਚ ਸਵੱਛ ਭਾਰਤ ਅਭਿਆਨ ਪ੍ਰਚਾਰ ਸਮੱਗਰੀ ਵੰਡੀ ਗਈ, ਇਸ ਤੋਂ ਬਾਅਦ ਨਹਿਰੂ ਯੁਵਾ ਕੇਂਦਰ, ਜਲੰਧਰ ਦੇ ਜ਼ਿਲ੍ਹਾ ਯੁਵਾ ਅਧਿਕਾਰੀ ਨਿਤਿਆਨੰਦ ਯਾਦਵ ਨੇ ਨੌਜਵਾਨਾਂ ਨੂੰ ਇਸ ਮੁਹਿੰਮ ਦੇ ਉਦੇਸ਼ ਬਾਰੇ ਦੱਸਿਆ ਅਤੇ ਆਪਣੇ ਆਲੇ ਦੁਆਲੇ ਦੇ ਖੇਤਰ ਨੂੰ ਸਾਫ਼ ਕਰਨ ਅਤੇ ਉੱਥੋਂ ਪਲਾਸਟਿਕ ਇਕੱਠਾ ਕਰਨ ਦਾ ਪ੍ਰਣ ਲਿਆ।

ਇਹ ਪ੍ਰੋਗਰਾਮ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼ਹਿਰੀ ਵਿਕਾਸ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਵਿਚ ਪੂਰੇ ਜ਼ਿਲ੍ਹੇ ਵਿਚ ਇਕ ਮਹੀਨੇ ਲਈ ਚੱਲੇਗਾ। ਜਿਸ ਵਿਚ ਸਾਰੇ ਵਿਭਾਗਾਂ ਨੂੰ ਸਿੰਗਲ ਯੂਜ਼ ਪਲਾਸਟਿਕ ਨੂੰ ਇਕੱਠਾ ਕਰਨ ਅਤੇ ਨਿਪਟਾਰੇ ਲਈ ਕਿਹਾ ਗਿਆ ਹੈ। ਜਿਸ ਵਿਚ ਜ਼ਿਲ੍ਹੇ ਦਾ 11000 ਕਿਲੋ ਪਲਾਸਟਿਕ ਇਕੱਠਾ ਕਰਨ ਦਾ ਟੀਚਾ ਹੈ।

ਪ੍ਰੋਗਰਾਮ ਦੀ ਅਗਲੀ ਕੜੀ ਵਿਚ ਸ਼੍ਰੀ ਰਾਜ ਕੁਮਾਰ ਅਤੇ ਸ਼੍ਰੀਮਤੀ ਸੁਨੀਤਾ ਨੇ ਸਿੰਗਲ ਯੂਜ਼ ਪਲਾਸਟਿਕ ਦੇ ਕਾਰਨ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਦੱਸਿਆ ਅਤੇ ਸਾਰੇ ਲੋਕਾਂ ਨੂੰ ਘੱਟੋ ਘੱਟ ਇਸਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਅਤੇ ਸਫਾਈ ਕਰਮਚਾਰੀਆਂ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ।

ਪ੍ਰੋਗਰਾਮ ਵਿਚ ਨਹਿਰੂ ਯੁਵਾ ਕੇਂਦਰ ਦੇ ਅਹੁਦੇਦਾਰ, ਵਲੰਟੀਅਰ, ਐਨਐਸਐਸ ਦੇ ਵਲੰਟੀਅਰ, ਰੈਡ ਕ੍ਰੈਸ ਦੇ ਵਲੰਟੀਅਰ ਮੌਜੂਦ ਸਨ ਅਤੇ ਮਹਿਮਾਨਾਂ ਦੇ ਨਾਲ ਸ਼੍ਰੀ ਰਮੇਸ਼ ਟੰਡਨ , ਸ਼੍ਰੀ ਸਤਪਾਲ , ਸ਼੍ਰੀ ਨਰੇਸ਼ ਕੁਮਾਰ, ਲੇਖਾਕਾਰ ਰਿਸ਼ੀਵ ਸਿੰਗਲਾ ਨੇ ਵੀ ਸਫਾਈ ਅਭਿਆਨ ਵਿਚ ਸਹਿਯੋਗ ਦਿੱਤਾ।

ਟੀਵੀ ਪੰਜਾਬ ਬਿਊਰੋ

Exit mobile version