div.nsl-container[data-align="left"] { text-align: left; } div.nsl-container[data-align="center"] { text-align: center; } div.nsl-container[data-align="right"] { text-align: right; } div.nsl-container div.nsl-container-buttons a[data-plugin="nsl"] { text-decoration: none; box-shadow: none; border: 0; } div.nsl-container .nsl-container-buttons { display: flex; padding: 5px 0; } div.nsl-container.nsl-container-block .nsl-container-buttons { display: inline-grid; grid-template-columns: minmax(145px, auto); } div.nsl-container-block-fullwidth .nsl-container-buttons { flex-flow: column; align-items: center; } div.nsl-container-block-fullwidth .nsl-container-buttons a, div.nsl-container-block .nsl-container-buttons a { flex: 1 1 auto; display: block; margin: 5px 0; width: 100%; } div.nsl-container-inline { margin: -5px; text-align: left; } div.nsl-container-inline .nsl-container-buttons { justify-content: center; flex-wrap: wrap; } div.nsl-container-inline .nsl-container-buttons a { margin: 5px; display: inline-block; } div.nsl-container-grid .nsl-container-buttons { flex-flow: row; align-items: center; flex-wrap: wrap; } div.nsl-container-grid .nsl-container-buttons a { flex: 1 1 auto; display: block; margin: 5px; max-width: 280px; width: 100%; } @media only screen and (min-width: 650px) { div.nsl-container-grid .nsl-container-buttons a { width: auto; } } div.nsl-container .nsl-button { cursor: pointer; vertical-align: top; border-radius: 4px; } div.nsl-container .nsl-button-default { color: #fff; display: flex; } div.nsl-container .nsl-button-icon { display: inline-block; } div.nsl-container .nsl-button-svg-container { flex: 0 0 auto; padding: 8px; display: flex; align-items: center; } div.nsl-container svg { height: 24px; width: 24px; vertical-align: top; } div.nsl-container .nsl-button-default div.nsl-button-label-container { margin: 0 24px 0 12px; padding: 10px 0; font-family: Helvetica, Arial, sans-serif; font-size: 16px; line-height: 20px; letter-spacing: .25px; overflow: hidden; text-align: center; text-overflow: clip; white-space: nowrap; flex: 1 1 auto; -webkit-font-smoothing: antialiased; -moz-osx-font-smoothing: grayscale; text-transform: none; display: inline-block; } div.nsl-container .nsl-button-google[data-skin="dark"] .nsl-button-svg-container { margin: 1px; padding: 7px; border-radius: 3px; background: #fff; } div.nsl-container .nsl-button-google[data-skin="light"] { border-radius: 1px; box-shadow: 0 1px 5px 0 rgba(0, 0, 0, .25); color: RGBA(0, 0, 0, 0.54); } div.nsl-container .nsl-button-apple .nsl-button-svg-container { padding: 0 6px; } div.nsl-container .nsl-button-apple .nsl-button-svg-container svg { height: 40px; width: auto; } div.nsl-container .nsl-button-apple[data-skin="light"] { color: #000; box-shadow: 0 0 0 1px #000; } div.nsl-container .nsl-button-facebook[data-skin="white"] { color: #000; box-shadow: inset 0 0 0 1px #000; } div.nsl-container .nsl-button-facebook[data-skin="light"] { color: #1877F2; box-shadow: inset 0 0 0 1px #1877F2; } div.nsl-container .nsl-button-spotify[data-skin="white"] { color: #191414; box-shadow: inset 0 0 0 1px #191414; } div.nsl-container .nsl-button-apple div.nsl-button-label-container { font-size: 17px; font-family: -apple-system, BlinkMacSystemFont, "Segoe UI", Roboto, Helvetica, Arial, sans-serif, "Apple Color Emoji", "Segoe UI Emoji", "Segoe UI Symbol"; } div.nsl-container .nsl-button-slack div.nsl-button-label-container { font-size: 17px; font-family: -apple-system, BlinkMacSystemFont, "Segoe UI", Roboto, Helvetica, Arial, sans-serif, "Apple Color Emoji", "Segoe UI Emoji", "Segoe UI Symbol"; } div.nsl-container .nsl-button-slack[data-skin="light"] { color: #000000; box-shadow: inset 0 0 0 1px #DDDDDD; } div.nsl-container .nsl-button-tiktok[data-skin="light"] { color: #161823; box-shadow: 0 0 0 1px rgba(22, 24, 35, 0.12); } div.nsl-container .nsl-button-kakao { color: rgba(0, 0, 0, 0.85); } .nsl-clear { clear: both; } .nsl-container { clear: both; } .nsl-disabled-provider .nsl-button { filter: grayscale(1); opacity: 0.8; } /*Button align start*/ div.nsl-container-inline[data-align="left"] .nsl-container-buttons { justify-content: flex-start; } div.nsl-container-inline[data-align="center"] .nsl-container-buttons { justify-content: center; } div.nsl-container-inline[data-align="right"] .nsl-container-buttons { justify-content: flex-end; } div.nsl-container-grid[data-align="left"] .nsl-container-buttons { justify-content: flex-start; } div.nsl-container-grid[data-align="center"] .nsl-container-buttons { justify-content: center; } div.nsl-container-grid[data-align="right"] .nsl-container-buttons { justify-content: flex-end; } div.nsl-container-grid[data-align="space-around"] .nsl-container-buttons { justify-content: space-around; } div.nsl-container-grid[data-align="space-between"] .nsl-container-buttons { justify-content: space-between; } /* Button align end*/ /* Redirect */ #nsl-redirect-overlay { display: flex; flex-direction: column; justify-content: center; align-items: center; position: fixed; z-index: 1000000; left: 0; top: 0; width: 100%; height: 100%; backdrop-filter: blur(1px); background-color: RGBA(0, 0, 0, .32);; } #nsl-redirect-overlay-container { display: flex; flex-direction: column; justify-content: center; align-items: center; background-color: white; padding: 30px; border-radius: 10px; } #nsl-redirect-overlay-spinner { content: ''; display: block; margin: 20px; border: 9px solid RGBA(0, 0, 0, .6); border-top: 9px solid #fff; border-radius: 50%; box-shadow: inset 0 0 0 1px RGBA(0, 0, 0, .6), 0 0 0 1px RGBA(0, 0, 0, .6); width: 40px; height: 40px; animation: nsl-loader-spin 2s linear infinite; } @keyframes nsl-loader-spin { 0% { transform: rotate(0deg) } to { transform: rotate(360deg) } } #nsl-redirect-overlay-title { font-family: -apple-system, BlinkMacSystemFont, "Segoe UI", Roboto, Oxygen-Sans, Ubuntu, Cantarell, "Helvetica Neue", sans-serif; font-size: 18px; font-weight: bold; color: #3C434A; } #nsl-redirect-overlay-text { font-family: -apple-system, BlinkMacSystemFont, "Segoe UI", Roboto, Oxygen-Sans, Ubuntu, Cantarell, "Helvetica Neue", sans-serif; text-align: center; font-size: 14px; color: #3C434A; } /* Redirect END*//* Notice fallback */ #nsl-notices-fallback { position: fixed; right: 10px; top: 10px; z-index: 10000; } .admin-bar #nsl-notices-fallback { top: 42px; } #nsl-notices-fallback > div { position: relative; background: #fff; border-left: 4px solid #fff; box-shadow: 0 1px 1px 0 rgba(0, 0, 0, .1); margin: 5px 15px 2px; padding: 1px 20px; } #nsl-notices-fallback > div.error { display: block; border-left-color: #dc3232; } #nsl-notices-fallback > div.updated { display: block; border-left-color: #46b450; } #nsl-notices-fallback p { margin: .5em 0; padding: 2px; } #nsl-notices-fallback > div:after { position: absolute; right: 5px; top: 5px; content: '\00d7'; display: block; height: 16px; width: 16px; line-height: 16px; text-align: center; font-size: 20px; cursor: pointer; }

TV Punjab | Punjabi News Channel

ਜਲੰਧਰ ਦੇ ਵਿਕਾਸ ਅਤੇ ਪੰਜਾਬ ਦੀ ਤਰੱਕੀ ਲਈ ਭਾਜਪਾ ਹੈ ਜ਼ਰੂਰੀ : ਅਰਜੁਨ ਰਾਮ ਮੇਘਵਾਲ

ਜਲੰਧਰ – ਮੋਦੀ ਸਰਕਾਰ ਦੇ 9 ਸਾਲਾਂ ਦੇ ਬੇਮਿਸਾਲ ਕਾਰਜਕਾਲ ਤਹਿਤ ਕੇਂਦਰ ਦੀ ਭਾਜਪਾ ਸਰਕਾਰ ਦੀਆਂ 9 ਸਾਲਾਂ ਦੀਆਂ ਸੇਵਾਵਾਂ ਅਤੇ ਗਰੀਬਾਂ ਦੀ ਭਲਾਈ ਦੇ ਕੰਮਾਂ ਤੋਂ ਸੂਬੇ ਦੇ ਲੋਕਾਂ ਨੂੰ ਜਾਣੂ ਕਰਵਾਉਣ ਦੇ ਮੰਤਵ ਨਾਲ ਭਾਜਪਾ ਜਲੰਧਰ ਸ਼ਹਿਰੀ ਜਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਸਾਈਂ ਦਾਸ ਸਕੂਲ ਦੇ ਗਰਾਊਂਡ ਵਿੱਚ ਇੱਕ ਵਿਸ਼ਾਲ ਜਨ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਇਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਯਤਨਾਂ ਸਦਕਾ ਜਲੰਧਰ ਨੂੰ ਅਤਿ-ਆਧੁਨਿਕ ਹਸਪਤਾਲ, ਵਿਸ਼ਵ ਪੱਧਰੀ ਹਾਈਵੇਅ, ਆਧੁਨਿਕ ਰੇਲਵੇ ਸਟੇਸ਼ਨ, ਸਮਾਰਟ ਸਿਟੀ ਦੀ ਸਹੂਲਤ ਮਿਲੀ ਹੈ। ਕੇਂਦਰ ਸਰਕਾਰ ਅਤੇ ਸੇਵਾ, ਸੁਸ਼ਾਸਨ ਅਤੇ ਗਰੀਬਾਂ ਦੀ ਭਲਾਈ ਨੂੰ ਸਮਰਪਿਤ ਮੋਦੀ ਜੀ ਦੀਆਂ ਨੀਤੀਆਂ ਕਾਰਨ ਆਰਥਿਕ ਤੌਰ ‘ਤੇ ਮਜ਼ਬੂਤ ਹੋ ਕੇ ਅਤੇ ਫੌਜੀ ਸੁਰੱਖਿਆ ਦਾ ਆਧੁਨਿਕੀਕਰਨ ਕਰਕੇ ਭਾਰਤ ਨੇ ਵਿਸ਼ਵ ਪੱਧਰ ‘ਤੇ ਆਪਣੀ ਸਾਖ ਬਣਾਈ ਹੈ। ਗਰੀਬ ਕਲਿਆਣ ਆਵਾਸ ਯੋਜਨਾ, ਟਾਇਲਟ ਸਿਸਟਮ, 11 ਕਰੋੜ 50 ਲੱਖ ਪਖਾਨਿਆਂ ਦਾ ਨਿਰਮਾਣ, ਹਰ ਘਰ ਵਿੱਚ ਸ਼ੁੱਧ ਪਾਣੀ ਦੀ ਸਪਲਾਈ ਆਦਿ ਦੇ ਤਹਿਤ ਮੋਦੀ ਜੀ ਨੇ ਕਈ ਅਜਿਹੇ ਕੰਮ ਪੂਰੇ ਕੀਤੇ ਹਨ ਜੋ ਸਾਲਾਂ ਤੋਂ ਲਟਕ ਰਹੇ ਸਨ, ਜਿਸ ਵਿੱਚ ਪੈਸੇ ਸਿੱਧੇ ਲਾਭਪਾਤਰੀਆਂ ਦੇ ਖਾਤੇ ਵਿੱਚ ਪਹੁੰਚਦੇ ਹਨ। ਅੱਜ ਇਸ ਵਿਸ਼ਾਲ ਜਨ ਸਭਾ ਨੇ ਸਾਬਤ ਕਰ ਦਿੱਤਾ ਹੈ ਕਿ ਜਲੰਧਰ ਨਗਰ ਨਿਗਮ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਯਕੀਨੀ ਹੈ। ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਭਾਜਪਾ ਨੂੰ ਮਿਲ ਰਿਹਾ ਭਾਰੀ ਜਨ ਸਮਰਥਨ ਦੇਖ ਕੇ ਸਪੱਸ਼ਟ ਹੈ ਕਿ ਭਾਜਪਾ ਪੰਜਾਬੀਆਂ ਦੀ ਪਹਿਲੀ ਪਸੰਦੀਦਾ ਪਾਰਟੀ ਬਣ ਚੁੱਕੀ ਹੈ।

ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਕਿ ਮੋਦੀ ਸਰਕਾਰ ਦੇ 9 ਸਾਲ ਸੇਵਾ, ਗ਼ਰੀਬ ਕਲਿਆਣ ਤੇ ਸੁਸ਼ਾਸਨ ਲਈ ਸਮ੍ਰਪਿਤ ਰਹੇ ਹਨ। ਕੇਂਦਰ ਦੀ ਬੀਜੇਪੀ ਸਰਕਾਰ ਵਲੋਂ ਬਣਾਈਆਂ ਅਤੇ ਜਮੀਨੀ ਪਧਰ ‘ਤੇ ਉਤਾਰੀਆਂ ਗਾਈਆਂ ਸਾਰੀਆਂ ਸਕੀਮਾਂ ਗਰੀਬਾਂ ਦਾ ਖਿਆਲ ਰੱਖ ਕਿ ਬਣਾਈਆਂ ਗਈਆਂ ਹਨ। ਬੀਜੇਪੀ ਦੀ ਕੇਂਦਰ ਸਰਕਾਰ ਨੇ ਕਰੋਨਾ ਦੀ ਮਹਾਂਮਾਰੀ ਦੌਰਾਨ ਦੇਸ਼ ਦੇ 140 ਕਰੋੜ ਲੋਕਾਂ ਨੂੰ ਵੈਕਸੀਨ ਲਗਾ ਕਿ ਬਚਾਇਆ ‘ਤੇ 83 ਕਰੋੜ ਲੋਕਾਂ ਨੂੰ ਮੁਫ਼ਤ ਭੋਜਨ ਮੁਹਇਆ ਕਰਵਾਇਆ। ਮੇਘਵਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਕਿਹਾ ਹੈ ਕਿ ਪੰਜਾਬ ਦੇ ਸਾਰੇ ਖੇਤਰਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੰਨਾ ਕੰਮ ਕੇਂਦਰ ਦੀ ਭਾਜਪਾ ਸਰਕਾਰ ਦੇ ਰਾਜ ਵਿੱਚ ਪਿਛਲੇ 9 ਸਾਲਾਂ ਵਿੱਚ ਹੋਇਆ ਹੈ, ਓਨਾ ਕੰਮ ਦੇਸ਼ ਦੀ ਆਜ਼ਾਦੀ ਤੋਂ ਬਾਅਦ ਅੱਜ ਤੱਕ ਨਹੀਂ ਹੋਇਆ।

ਮੇਘਵਾਲ ਨੇ ਕਿਹਾ ਕਿ ਲੋਕਾਂ ਨੇ ਬੀਜੇਪੀ ਵਿੱਚ ਜੋ ਵਿਸਵਾਸ਼ ਪ੍ਰਗਟ ਕੀਤਾ, ਸਾਡੀ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨ, ਮਜਦੂਰਾਂ, ਵਿਆਪਾਰੀਆਂ ਸਮੇਤ ਸਾਰੇ ਵਰਗਾਂ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਲਾਭਕਾਰੀ ਨੀਤੀਆਂ ਬਣਾਈਆਂ ਅਤੇ ਸਫਲਤਾ ਪੂਰਵਕ ਲਾਗੂ ਵੀ ਕੀਤੀਆਂI ਉਹਨਾਂ ਕਿਹਾ ਕਿ ਕਿਸੇ ਨੂੰ ਵਿਸ਼ਵਾਸ ਨਹੀਂ ਸੀ ਕਿ ਧਾਰਾ 370 ਹੱਟ ਜਾਵੇਗੀ, ਪਰ ਬੀਜੇਪੀ ਧਾਰਾ 370 ਹਟਾ ਕੇ ਆਪਣਾ ਵਾਅਦਾ ਪੂਰਾ ਕੀਤਾI ਉਨ੍ਹਾਂ ਕਿਹਾ ਕਿ ਜਿੰਨੇ ਕੰਮ ਪਿਛਲੇ 9 ਸਾਲ ਵਿੱਚ ਕੇਂਦਰ ਦੀ ਬੀਜੇਪੀ ਸਰਕਾਰ ਦੇ ਸ਼ਾਸਨ ਵਿੱਚ ਹੋਏ ਹਨ ਓਨੇ ਕੰਮ ਦੇਸ਼ ਦੀ ਆਜਾਦੀ ਤੋਂ ਬਾਅਦ ਅੱਜ ਤੱਕ ਨਹੀਂ ਹੋਏI

ਇਸ ਮੌਕੇ ਸੂਬਾ ਜਨਰਲ ਸਕੱਤਰ ਤੇ ਜ਼ੋਨਲ ਇੰਚਾਰਜ ਜੀਵਨ ਗੁਪਤਾ, ਰਾਜੇਸ਼ ਬਾਘਾ, ਬਿਕਰਮਜੀਤ ਸਿੰਘ ਚੀਮਾ, ਇੰਦਰ ਇਕਬਾਲ ਸਿੰਘ ਅਟਵਾਲ, ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਸੰਸਦੀ ਸਕੱਤਰ ਕ੍ਰਿਸ਼ਨਦੇਵ ਭੰਡਾਰੀ, ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌਰ, ਸੂਬਾ ਸਕੱਤਰ ਅਨਿਲ ਸੱਚਰ, ਭਾਜਪਾ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਇੰਚਾਰਜ ਪੁਸ਼ਪੇਂਦਰ ਸਿੰਗਲ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸਾਬਕਾ ਸੀਪੀਐਸ ਅਵਿਨਾਸ਼ ਚੰਦਰ, ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਸ. ਇਸ ਮੌਕੇ ਦਿਹਾਤੀ ਦੱਖਣੀ ਦੇ ਪ੍ਰਧਾਨ ਪੰਕਜ ਢੀਂਗਰਾ, ਜ਼ਿਲ੍ਹਾ ਜਲੰਧਰ ਦਿਹਾਤੀ ਉੱਤਰੀ ਦੇ ਪ੍ਰਧਾਨ ਰਣਜੀਤ ਪਵਾਰ, ਭਾਜਪਾ ਦਿਹਾਤੀ ਇੰਚਾਰਜ ਸੰਜੀਵ ਮਿਨਹਾਸ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ ਤੇ ਵਿਨੋਦ ਸ਼ਰਮਾ, ਸਾਬਕਾ ਦਿਹਾਤੀ ਪ੍ਰਧਾਨ ਅਮਰਜੀਤ ਸਿੰਘ ਅਮਰੀ, ਸੂਬਾ ਸੋਸ਼ਲ ਮੀਡੀਆ ਇੰਚਾਰਜ ਰਾਕੇਸ਼ ਗੋਇਲ, ਪੁਨੀਤ ਸ਼ੁਕਲਾ, ਕਿੱਟੂ ਗਰੇਵਾਲ, ਡਾ. ਪੂਰਬੀ ਸੂਬਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਸੰਨੀ ਸ਼ਰਮਾ, ਰੈਲੀ ਇੰਚਾਰਜ ਮਨੋਜ ਅਗਰਵਾਲ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕਪੂਰ, ਅਸ਼ੋਕ ਸਰੀਨ ਹਿੱਕੀ, ਅਮਰਜੀਤ ਸਿੰਘ ਗੋਲਡੀ, ਰਾਜੀਵ ਢੀਂਗਰਾ, ਭਗਵੰਤ ਪ੍ਰਭਾਕਰ, ਨਰਿੰਦਰਪਾਲ ਸਿੰਘ ਚੰਦੀ, ਸ਼ੰਮੀ ਕੁਮਾਰ, ਗੌਰਵ ਮਹੇ ਆਦਿ ਹਾਜ਼ਰ ਸਨ।

Exit mobile version