Site icon TV Punjab | Punjabi News Channel

ਲਾਰੈਂਸ ਬਿਸ਼ਨੋਈ ਉਗਲੇਗਾ ਰਾਜ਼ , ਅਦਾਲਤ ਨੇ ਵਧਾਇਆ ਪੁਲਿਸ ਰਿਮਾਂਡ

ਮੁਹਾਲੀ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰ ਮਾਈਂਡ ਲਾਰੈਂਸ ਦੇ ਪੁਲਿਸ ਰਿਮਾਂਡ ਵਿੱਚ 5 ਦਿਨ ਦਾ ਵਾਧਾ ਕੀਤਾ ਗਿਆ ਹੈ। ਲਾਰੈਂਸ ਹੁਣ 27 ਜੂਨ ਤੱਕ ਪੁਲਿਸ ਰਿਮਾਂਡ ਵਿੱਚ ਰਹੇਗਾ। ਉਸ ਨੂੰ ਮੰਗਲਵਾਰ ਦੇਰ ਰਾਤ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਲਾਰੈਂਸ ਦਾ ਰਿਮਾਂਡ ਹਾਸਲ ਕਰਨ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਨੂੰ ਮਾਨਸਾ ਤੋਂ ਰਾਤ ਨੂੰ ਹੀ ਖਰੜ ਸਥਿਤ ਅਪਰਾਧ ਜਾਂਚ ਏਜੰਸੀ (ਸੀ.ਆਈ.ਏ.) ਸਟਾਫ਼ ਦੇ ਦਫ਼ਤਰ ਲਿਆਂਦਾ ਹੈ। ਪੁਲਿਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਕਈ ਗੈਂਗਸਟਰਾਂ ਨੂੰ ਲਾਰੈਂਸ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕਰਨੀ ਪੈਂਦੀ ਹੈ। ਇਸ ਤੋਂ ਇਲਾਵਾ ਮੂਸੇਵਾਲਾ ਕਤਲ ਦੀ ਸਾਜ਼ਿਸ਼ ਕਿਵੇਂ ਰਚੀ ਗਈ ਸੀ, ਇਸ ਦਾ ਵੀ ਪਤਾ ਲਗਾਉਣਾ ਹੋਵੇਗਾ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲਾਰੈਂਸ ਨੂੰ ਲਿਆਂਦਾ ਹੈ। ਇਸ ਤੋਂ ਪਹਿਲਾਂ ਮਾਨਸਾ ਦੀ ਅਦਾਲਤ ਨੇ ਉਸ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ। ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲੀਸ ਨੇ 35 ਪੰਨਿਆਂ ਦੀ ਰਿਪੋਰਟ ਪੇਸ਼ ਕੀਤੀ। ਜਿਸ ‘ਚ ਕਤਲ ‘ਚ ਲਾਰੈਂਸ ਦੀ ਭੂਮਿਕਾ ਬਾਰੇ ਦੱਸਿਆ ਸੀ। ਪੁਲਿਸ ਨੇ ਆਪਣੀ ਪੁੱਛਗਿੱਛ ‘ਚ ਹੋਏ ਖੁਲਾਸੇ ਬਾਰੇ ਅਦਾਲਤ ਨੂੰ ਦੱਸਿਆ। ਹਾਲਾਂਕਿ ਪੁਲਿਸ ਨੇ ਇਸ ਮਾਮਲੇ ਵਿੱਚ 10 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਤੋਂ ਸਿਰਫ਼ 5 ਦਿਨ ਦਾ ਰਿਮਾਂਡ ਮਿਲਿਆ ਹੈ।

Exit mobile version