ਸਿੱਧੂ ਮੂਸੇਵਾਲਾ ਕਤਲ ਅਪਡੇਟ : ਲਾਰੇਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ ‘ਚ ਪੰਜਾਬ ਪੁਲਿਸ

ਮਾਨਸਾ- ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਲਾਰੇਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ ਹੋ ਰਹੀ ਹੈ। ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਂਦਾ ਜਾਵੇਗਾ। ਬਹੁਤ ਜਲਦ ਲਾਰੈਂਸ ਬਿਸ਼ਨੋਈ ਦਾ ਪੰਜਾਬ ਪੁਲਿਸ ਰਿਮਾਂਡ ਲਵੇਗੀ। ਫਿਲਹਾਲ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ ਦਾ 5 ਦਿਨਾਂ ਦਾ ਰਿਮਾਂਡ ਲਿਆ ਹੋਇਆ ਹੈ । ਹਾਲਾਂਕਿ ਬਿਸ਼ਨੋਈ ਨੂੰ ਪੰਜਾਬ ਪੁੁਲਿਸ ਤੋਂ ਐਨਕਾਊਂਟਰ ਦਾ ਡਰ ਸਤਾ ਰਿਹਾ। ਇਸੇ ਲਈ ਬਿਸ਼ਨੋਈ ਨੇ ਪਹਿਲਾਂ ਦਿੱਲੀ ਹਾਈਕੋਰਟ ‘ਚ ਪਟੀਸ਼ਨ ਪਾਈ ਹੈ ਤੇ ਹੁਣ ਪੰਜਾਬ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਪਾਉਣ ਦੀ ਤਿਆਰੀ ਕਰ ਰਿਹਾ ਹੈ ਤਾਂ ਕਿ ਬਿਸ਼ਨੋਈ ਦਾ ਪੰਜਾਬ ਪੁਲਿਸ ਨੂੰ ਰਿਮਾਂਡ ਨਾ ਮਿਲੇ।