Site icon TV Punjab | Punjabi News Channel

N.I.A ਖੁਲਵਾਏਗੀ ਲਾਰੈਂਸ ਦੀ ਜ਼ੁਬਾਨ, ਮੂਸੇਵਾਲਾ ਸਾਜਿਸ਼ ਦੀ ਖੋਲੇਗੀ ਪਰਤਾਂ

ਜਲੰਧਰ- ਰਾਸ਼ਟਰੀ ਜਾਂਚ ਏਜੰਸੀ (NIA) ਦੀ ਰਡਾਰ ‘ਤੇ ਕਈ ਪੰਜਾਬੀ ਗਾਇਕ ਤੇ ਸੰਗੀਤਕਾਰ ਹਨ। ਉਨ੍ਹਾਂ ਨੇ ਪੰਜਾਬ ਤੇ ਵਿਦੇਸ਼ ਵਿੱਚ ਗੈਂਗਸਟਰਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਕਮਾਏ ਪੈਸੇ ਮਿਊਜ਼ਿਕ ਇੰਡਸਟਰੀ ਵਿੱਚ ਲਗਾਉਣ ਦਾ ਦੋਸ਼ ਹੈ। NIA ਦੇ ਸੂਤਰਾਂ ਮੁਤਾਬਕ ਇਸ ਸਬੰਧ ਵਿੱਚ ਜਲਦ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਹੋ ਸਕਦੀ ਹੈ।

NIA ਦੇ ਸੂਤਰਾਂ ਦੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਪੰਜਾਬ ਤੋਂ ਦਿੱਲੀ ਲਿਆਂਦਾ ਜਾ ਰਿਹਾ ਹੈ। NIA ਟੀਮ ਗੈਂਗਸਟਰ ਤੋਂ ਜਲਦ ਹੀ ਇਸ ਸਬੰਧ ਵਿੱਚ ਪੁੱਛਗਿੱਛ ਕਰੇਗੀ। ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਨਵੀਂ ਦਿੱਲੀ ਸਥਿਤ NIA ਦੇ ਹੈੱਡਕੁਆਟਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ।

ਸੂਤਰਾਂ ਨੇ ਦੱਸਿਆ ਕਿ NIA ਅਧਿਕਾਰੀ ਪੁੱਛਗਿੱਛ ਵਿੱਚ ਕਈ ਗੈਂਗਸਟਰਾਂ ਨਾਲ ਜੁੜੇ ਹੋਰ ਕੁਨੈਕਸ਼ਨ ਵੀ ਖੰਗਾਲੇਗੀ। NIA ਨੇ ਕੁਝ ਦਿਨ ਪਹਿਲਾਂ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਿਲਾਫ਼ UAPAਗੈਰ-ਕਾਨੂੰਨੀ ਗਤੀਵਿਧੀਆਂ ਦੇ ਤਹਿਤ ਮਾਮਲਾ ਦਰਜ ਕੀਤਾ ਸੀ।

ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਵੀ ਦੋਸ਼ੀ ਹੈ । ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਦੱਸਿਆ ਗਿਆ ਸੀ, ਉਸ ਨੇ ਲਾਰੈਂਸ ਬਿਸ਼ਨੋਈ ਨਾਲ ਮਿਲ ਕੇ ਮੂਸੇਵਾਲਾ ਦੇ ਕਤਲ ਦੀ ਪੂਰੀ ਯੋਜਨਾ ਘੜੀ ਸੀ ਅਤੇ ਫਿਰ ਆਪਣੇ ਸ਼ੂਟਰਾਂ ਰਾਹੀਂ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹੁਣ ਤੱਕ ਪੁਲਿਸ ਇਸ ਕਤਲਕਾਂਡ ਦੇ ਮਾਮਲੇ ਵਿੱਚ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

Exit mobile version