ਅੱਜ ਲੁਧਿਆਣਾ ‘ਚ ਰੋਡ ਸ਼ੋਅ ਕਰਨਗੇ ਕੇਜਰੀਵਾਲ, ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਮੰਗਣਗੇ ਵੋਟ

ਡੈਸਕ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ‘ਚ ਰੋਡ ਸ਼ੋਅ ਕਰਨਗੇ। ਉਹ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਵੋਟਾਂ ਮੰਗਣਗੇ। ਕੇਜਰੀਵਾਲ ਦਾ ਰੋਡ ਸ਼ੋਅ ਸ਼ਾਮ 4 ਵਜੇ ਤੋਂ ਬਾਅਦ ਸ਼ੇਰਪੁਰ ਤੋਂ ਸ਼ੁਰੂ ਹੋਵੇਗਾ। ਰੋਡ ਸ਼ੋਅ ਚੀਮਾ ਚੌਕ ਤੋਂ ਹੁੰਦਾ ਹੋਇਆ ਗਣੇਸ਼ ਨਗਰ ਰੋਡ ਸਮੇਤ ਵਿਧਾਨ ਸਭਾ ਹਲਕਾ ਕੇਂਦਰੀ ਦੇ ਖੇਤਰਾਂ ਵਿੱਚ ਹੋਵੇਗਾ।

ਕੇਜਰੀਵਾਲ ਦਾ ਸਵਾਗਤ ਕਰਨ ਲਈ ਹਲਕਾ ਕੇਂਦਰੀ ਦੇ ਵੱਖ-ਵੱਖ ਇਲਾਕਿਆਂ ‘ਚ ‘ਆਪ’ ਵਰਕਰਾਂ ਵੱਲੋਂ ਸਵਾਗਤੀ ਮੰਚ ਲਗਾਏ ਜਾ ਰਹੇ ਹਨ। ਕੇਜਰੀਵਾਲ ਦੇ ਆਉਣ ਤੋਂ ਬਾਅਦ ‘ਆਪ’ ਵਰਕਰਾਂ ‘ਚ ਭਾਰੀ ਉਤਸ਼ਾਹ ਹੈ। 3 ਘੰਟੇ ਤੋਂ ਵੱਧ ਚੱਲੇ ਇਸ ਰੋਡ ਸ਼ੋਅ ਲਈ ਪ੍ਰਸ਼ਾਸਨ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ।

ਲੋਕ ਸਭਾ ਚੋਣਾਂ ਲਈ ਪੰਜਾਬ ਪਹੁੰਚੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਵਿੱਚ ਰੋਡ ਸ਼ੋਅ ਕਰਨਗੇ। ਸ਼ਹਿਰ ਦੇ ਵਿਚਕਾਰ ਸਥਿਤ ਲਵਕੁਸ਼ ਚੌਕ ਤੋਂ ਸ਼ਾਮ ਕਰੀਬ 4 ਵਜੇ ਰੋਡ ਸ਼ੋਅ ਸ਼ੁਰੂ ਹੋ ਕੇ ਭਗਤ ਸਿੰਘ ਚੌਕ ਨੇੜੇ ਸਮਾਪਤ ਹੋਵੇਗਾ। ਇਸ ਨੂੰ ਲੈ ਕੇ ਪੁਲਿਸ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਦੇ ਸਖਤ ਇੰਤੇਜ਼ਾਮ ਕੀਤੇ ਗਏ ਹਨ।