Site icon TV Punjab | Punjabi News Channel

ਲੁਧਿਆਣਾ ‘ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁੱਠਭੇੜ, 2 ਮੁਲਜ਼ਮਾਂ ਨੂੰ ਕੀਤਾ ਕਾਬੂ

ਡੈਸਕ- ਲੁਧਿਆਣਾ ‘ਚ ਬੀਤੀ ਰਾਤ ਕਰੀਬ ਸਾਢੇ 3 ਵਜੇ ਪੁਲਿਸ ਅਤੇ ਅਪਰਾਧੀਆਂ ਵਿਚਾਲੇ ਮੁੱਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ। ਜਿਸ ਮਗਰੋ ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ ਜਿਸ ਵਿੱਚ ਦੋ ਨੌਜਵਾਨਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ। ਫਿਲਹਾਲ ਕਿਸੇ ਅਧਿਕਾਰੀ ਨੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।

ਜਾਣਕਾਰੀ ਅਨੁਸਾਰ ਥਾਣਾ ਹੈਬੋਵਾਲ ਦੀ ਪੁਲਿਸ ਨੂੰ ਮੁਖਬਰ ਤੋਂ ਗੁਪਤ ਸੂਚਨਾ ਮਿਲੀ ਸੀ ਕਿ ਕਤਲ ਦੀ ਕੋਸ਼ਿਸ਼ ਦੇ ਦੋ ਮੁਲਜ਼ਮ ਰਾਮ ਐਨਕਲੇਵ ਵਿੱਚ ਲੁਕੇ ਹੋਏ ਹਨ। ਜਦੋਂ ਪੁਲਿਸ ਨੇ ਛਾਪਾ ਮਾਰਿਆ ਤਾਂ ਪੁਲਿਸ ਨੂੰ ਦੇਖ ਕੇ ਅਪਰਾਧੀਆਂ ਨੇ ਆਪਣੇ ਟਿਕਾਣੇ ਬਦਲਣੇ ਸ਼ੁਰੂ ਕਰ ਦਿੱਤੇ। ਪੁਲਿਸ ਨੇ ਅਪਰਾਧੀਆਂ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਉਨ੍ਹਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ।

ਪੁਲਿਸ ਨੇ ਕਾਰਵਾਈ ਕਰਦੇ ਹੋਏ ਅਪਰਾਧੀਆਂ ‘ਤੇ ਗੋਲੀ ਚਲਾ ਦਿੱਤੀ ਅਤੇ ਉਨ੍ਹਾਂ ਨੂੰ ਕਾਬੂ ਕਰ ਲਿਆ। ਦੋਵਾਂ ਮੁਲਜ਼ਮਾਂ ਦੇ ਨਾਂ ਰਵਿੰਦਰ ਅਤੇ ਸਤਿੰਦਰ ਹਨ। ਮੁਲਜ਼ਮਾਂ ਸਿਵਲ ਹਸਪਤਾਲ ‘ਚ ਦਾਖਲ ਹਨ। ਪੁਲੀਸ ਨੇ ਮੁਲਜ਼ਮਾਂ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ। ਪਤਾ ਲੱਗਾ ਹੈ ਕਿ ਰਵਿੰਦਰ ਦੀ ਸੱਜੀ ਲੱਤ ਵਿੱਚ ਅਤੇ ਸਤਿੰਦਰ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਹੈਬੋਵਾਲ ਵਿੱਚ 18 ਜੂਨ 2024 ਨੂੰ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ‘ਚ ਪੁਲਸ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਰਾਮ ਇਨਕਲੇਵ ਗਈ ਸੀ।

Exit mobile version