ਦੁਸ਼ਯੰਤ ਚੌਟਾਲਾ ਨੇ ਲਿਖੀ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ

ਦੁਸ਼ਯੰਤ ਚੌਟਾਲਾ ਤੋਂ ਪਹਿਲਾਂ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਵੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਚਿੱਠੀ ਲਿਖਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕੋਰੋਨਾ ਦੇ ਮੱਦੇਨਜ਼ਰ ਅੰਦੋਲਨਕਾਰੀ ਕਿਸਾਨਾਂ ਨਾਲ ਨਵੇਂ ਸਿਰੇ ਤੋਂ ਗੱਲਬਾਤ ਸ਼ੁਰੂ ਕੀਤੀ ਜਾਵੇ।

Share News:

ਕੋਰੋਨਾ ਸੰਕਰਮਣ ਦੀ ਦੂਜੀ ਲਹਿਰ ਪੂਰੇ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਹੀ ਹੈ। ਕੇਂਦਰ ਅਤੇ ਰਾਜ ਸਰਕਾਰ ਨੂੰ ਫਿਕਰ ਹੋ ਰਹੀ ਹੈ ਕਿ ਪਿਛਲੇ ਕਰੀਬ ਸਾਢੇ ਚਾਰ ਮਹੀਨਿਆਂ ਤੋਂ ਧਰਨੇ ਤੇ ਬੈਠੇ ਇਹ ਅੰਦੋਲਨਕਾਰੀ ਕਿਸਾਨਾਂ ਕਿਤੇ ਕੋਰੋਨਾ ਸੰਕਰਮਣ ਦਾ ਸ਼ਿਕਾਰ ਨਾ ਹੋ ਜਾਣ। ਜੇਕਰ ਉਹ ਸੰਕਰਮਿਤ ਹੁੰਦੇ ਹਨਤਾਂ ਇਹ ਹੋਰ ਲੋਕਾਂ ਵਿੱਚ ਵੀ ਤੇਜ਼ੀ ਨਾਲ ਫੈਲੇਗੀ। ਇਸੇ ਲਈ ਸਰਕਾਰ ਚਾਹੁੰਦੀ ਹੈ ਕਿ ਇਨ੍ਹਾਂ ਕਿਸਾਨਾਂ ਨੂੰ ਪਿਆਰ ਨਾਲ ਸਮਝਾ ਕੇ ਅੰਦੋਲਨ ਨੂੰ ਖ਼ਤਮ ਕਰਵਾਇਆ ਜਾਵੇ। ਜੇ ਉਹ ਬਾਅਦ ਵਿਚ ਅੰਦੋਲਨ ਕਰਨਾ ਚਾਹੁੰਦੇ ਹਨਤਾਂ ਉਨ੍ਹਾਂ ਨੂੰ ਇੱਕ ਥਾਂ ਦਿੱਤੀ ਜਾ ਸਕਦੀ ਹੈ।

ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਇੱਕ ਚਿੱਠੀ ਲਿਖ ਕੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਚੁਫੇਰੇ ਧਰਨੇ ਤੇ ਬੈਠੇ ਕਿਸਾਨ ਜਥੇਬੰਦੀਆਂ ਨਾਲ ਮੁੜ ਗੱਲ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।

ਦੁਸ਼ਯੰਤ ਚੌਟਾਲਾ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਅੰਦੋਲਨਕਾਰੀ ਕਿਸਾਨਾਂ ਦੀਆਂ ਮੰਗਾਂ ਦਾ ਇੱਕ ਸੁਚੱਜਾ ਹੱਲ ਹੋਣਾ ਚਾਹੀਦਾ ਹੈ। 3-4 ਸੀਨੀਅਰ ਮੰਤਰੀਆਂ ਦੀ ਕਮੇਟੀ ਬਣਾ ਕੇ ਮੁੜ ਗੱਲਬਾਤ ਕੀਤੀ ਜਾਣੀ ਚਾਹੀਦੀ ਹੈ। ਹਰ ਸਮੱਸਿਆ ਗੱਲਬਾਤ ਨਾਲ ਸੰਭਵ ਹੈ। ਦਰਅਸਲਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦਾ ਮੰਨਣਾ ਹੈ ਕਿ ਕਿਸਾਨੀਅੰਦੋਲਨ ਦਾ ਲੰਮਾ ਸਮਾਂ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਬਾਰਡਰ ਤੇ ਬੈਠਾ ਕਿਸਾਨ ਸਾਡਾ ਅੰਨਦਾਤਾ ਹੈ। ਹਰ ਸਮੱਸਿਆ ਗੱਲਬਾਤ ਨਾਲ ਸੰਭਵ ਹੈ। ਕਿਸਾਨਾਂ ਦੀਆਂ ਮੰਗਾਂ ਦਾ ਸੁਖਾਵਾਂ ਹੱਲ ਹੋਣਾ ਚਾਹੀਦਾ ਹੈ।

ਦੱਸ ਦਈਏ ਤਿ ਖੇਤੀਬਾੜੀ ਕਾਨੂੰਨਾਂ ਦੇ ਸਬੰਧੀ ਜਿੱਥੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡੇਰਾ ਲਾ ਰਹੇ ਹਨ, ਉੱਥੇ ਹੀ ਉਨ੍ਹਾਂ ਦੇ ਘਰਾਂ ਦੀਆਂ ਔਰਤਾਂ ਖੇਤਾਂ ਵਿਚ ਖੜ੍ਹੀਆਂ ਹੋ ਗਈਆਂ ਹਨ ਅਤੇ ਖੇਤੀ ਦੀ ਜ਼ਿੰਮੇਦਾਰੀ ਔਰਤਾਂ ਨੇ ਆਪਣੇ ਮੋਢੀਆਂ ‘ਤੇ ਚੁੱਕੀ ਹੋਈ ਹੈ।