ਨਵੀਂ ਦਿੱਲੀ : ਫੌਜ ਤੋਂ ਸੇਵਾਮੁਕਤ ਹੋਏ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੂੰ ਉਤਰਾਖੰਡ ਦਾ ਨਵਾਂ ਗਵਰਨਰ ਬਣਾਇਆ ਗਿਆ ਹੈ। ਨਵੇਂ ਗਵਰਨਰ ਦੀ ਨਿਯੁਕਤੀ ਰਾਸ਼ਟਰਪਤੀ ਦੁਆਰਾ ਕੀਤੀ ਗਈ ਹੈ। ਹਾਲ ਹੀ ਵਿਚ ਬੇਬੀ ਰਾਣੀ ਮੌਰਿਆ ਨੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੌਰਿਆ ਦਾ ਅਸਤੀਫਾ ਸਵੀਕਾਰ ਕਰ ਲਿਆ।
ਰਾਸ਼ਟਰਪਤੀ ਨੇ ਸੈਨਾ ਦੇ ਉਪ ਮੁਖੀ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੂੰ ਸੂਬੇ ਦਾ ਰਾਜਪਾਲ ਨਿਯੁਕਤ ਕੀਤਾ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਨਵੇਂ ਰਾਜਪਾਲ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਸੇਵਾਮੁਕਤ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਜੀ ਨੂੰ ਉਤਰਾਖੰਡ ਦਾ ਰਾਜਪਾਲ ਨਿਯੁਕਤ ਕੀਤੇ ਜਾਣ ‘ਤੇ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ।
ਟੀਵੀ ਪੰਜਾਬ ਬਿਊਰੋ