ਪੰਜਾਬ ਭਾਜਪਾ ਨੇ ਐਲਾਨੇ ਤਿੰਨ ਹੋਰ ਉਮੀਦਵਾਰ, ਦੋ ਸਾਬਕਾ ਕਾਂਗਰਸੀਆਂ ਨੂੰ ਮਿਲੀ ਟਿਕਟ

ਡੈਸਕ- ਲੋਕ ਸਭਾ ਚੋਣਾ ਲਈ ਪੰਜਾਬ ਵਿਚ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। 1 ਜੂਨ ਨੂੰ ਵੋਟਾਂ ਪੈਣੀਆਂ ਹਨ। ਅਜਿਹੇ ਵਿਚ ਹਰੇਕ ਪਾਰਟੀ ਵੱਲੋਂ ਆਪਣੇ ਉਮੀਦਵਾਰ ਐਲਾਨੇ ਜਾ ਰਹੇ ਹਨ। ਪੰਜਾਬ ਭਾਜਪਾ ਨੇ ਉਮੀਦਵਾਰਾਂ ਦੀ ਤੀਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਭਾਜਪਾ ਵੱਲੋਂ ਤਿੰਨ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਤੋਂ ਸੁਭਾਸ਼ ਸ਼ਰਮਾ ਨੂੰ, ਸੰਗਰੂਰ ਤੋਂ ਅਰਵਿੰਦ ਖੰਨਾ ਨੂੰ ਤੇ ਫਿਰੋਜ਼ਪੁਰ ਤੋਂ ਗੁਰਮੀਤ ਸਿੰਘ ਸੋਢੀ ਨੂੰ ਟਿਕਟ ਦਿੱਤੀ ਗਈ ਹੈ। ਪਾਰਟੀ ਵਲੋਂ ਅੱਜ ਜਾਰੀ ਕੀਤੀ ਗਈ ਲਿਸਟ ਚ ਦੋ ਸਾਬਕਾ ਕਾਂਗਰਸੀਆਂ ‘ਤੇ ਭਰੋਸਾ ਜਤਾਇਆ ਗਿਆਂ ਹੈ।

ਤੁਹਾਨੂੰ ਦੱਸ ਦਈਏ ਕਿ ਹੁਣ ਤੱਕ ਬੀਜੇਪੀ ਵੱਲੋ 12 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਪਰ ਅਜੇ ਸ੍ਰੀ ਫਤਿਹਗੜ੍ਹ ਸਾਹਿਬ ਸੀਟ ‘ਤੇ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ।