ਗੈਸ ਸਿਲੰਡਰ ਦੀਆਂ ਕੀਮਤਾਂ ਨੇ ਖਾਧਾ ਗੋਤਾ, ਜਾਣੋ ਨਵੇਂ ਰੇਟ

ਡੈਸਕ- ਇਸ ਮਹੀਨੇ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡੀ ਰਾਹਤ ਮਿਲੀ ਹੈ। ਸਰਕਾਰ ਨੇ ਲਗਾਤਾਰ ਵਧ ਰਹੀਆਂ ਸਿਲੰਡਰ ਦੀਆਂ ਕੀਮਤਾਂ ਤੋਂ ਰਾਹਤ ਦਿੱਤੀ ਹੈ। ਹਾਲਾਂਕਿ ਇਹ ਰਾਹਤ ਆਮ ਲੋਕਾਂ ਨੂੰ ਨਹੀਂ ਸਗੋਂ ਛੋਟੇ ਦੁਕਾਨਦਾਰਾਂ ਅਤੇ ਹੋਟਲ ਮਾਲਕਾਂ ਨੂੰ ਦਿੱਤੀ ਗਈ ਹੈ।

ਰਅਸਲ, ਸਰਕਾਰੀ ਪੈਟਰੋਲੀਅਮ ਕੰਪਨੀਆਂ ਨੇ ਇਸ ਮਹੀਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 83.50 ਰੁਪਏ ਦੀ ਕਟੌਤੀ ਕੀਤੀ ਹੈ। ਇਹ ਕਟੌਤੀ ਸਿਰਫ਼ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਵਿੱਚ ਕੀਤੀ ਗਈ ਹੈ। 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੇ ਨਵੇਂ ਰੇਟ 1 ਜੂਨ ਤੋਂ ਲਾਗੂ ਹੋ ਗਏ ਹਨ। ਦਿੱਲੀ ‘ਚ ਵਪਾਰਕ ਸਿਲੰਡਰ 83.5 ਰੁਪਏ ਸਸਤਾ ਹੋ ਕੇ 1773 ਰੁਪਏ ‘ਤੇ ਆ ਗਿਆ ਹੈ। ਦੂਜੇ ਪਾਸੇ, 1 ਮਈ 2023 ਨੂੰ ਦਿੱਲੀ ਵਿੱਚ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 1103 ਰੁਪਏ ਸੀ ਅਤੇ ਅੱਜ ਵੀ ਇਹ ਉਸੇ ਰੇਟ ‘ਤੇ ਉਪਲਬਧ ਹੈ। 19 ਕਿਲੋ ਦਾ ਕਮਰਸ਼ੀਅਲ ਐਲਪੀਜੀ ਸਿਲੰਡਰ ਹੁਣ ਦਿੱਲੀ ਵਿੱਚ 1773 ਰੁਪਏ ਸਸਤੇ ਰੇਟ ਵਿੱਚ ਵਿਕ ਰਿਹਾ ਹੈ।