ਡੈਸਕ- ਲੁਧਿਆਣਾ ਸ਼ਹਿਰ ਚ ਉਸ ਵੇਲੇ ਡਰ ਦਾ ਮਾਹੌਲ ਛਾ ਗਏ ਜਦੋਂ ਕੁੱਝ ਨਿਹੰਗਾ ਨੇ ਇਕ ਸ਼ਿਵ ਸੈਨਾ ਆਗੂ ਸੰਦੀਪ ਥਾਪਰ ‘ਤੇ ਸੜਕ ਵਿਚਕਾਰ ਹਮਲਾ ਕਰ ਦਿੱਤਾ। ਹੈਰਾਨੀ ਦੀ ਗੱਲ ਇਹ ਹੈ ਕਿ ਜਦੋਂ ਇਹ ਹਮਲਾ ਹੋਇਆ ਤਾਂ ਥਾਪਰ ਦਾ ਗਨਮੈਨ ਦੀ ਉਨ੍ਹਾਂ ਦੇ ਨਾਲ ਹੀ ਸੀ।ਹਮਲਾਵਰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਸ਼ਿਵ ਸੈਨਾ ਆਗੂ ਦੀ ਸਕੂਟੀ ਵੀ ਨਾਲ ਲੈ ਗਏ। ਪੀੜਤ ਆਗੂ ਦੀ ਪਛਾਨ ਦੇਸ਼ ਦੇ ਵੀਰ ਸ਼ਹੀਦ ਸੁਖਦੇਵ ਦੇ ਰਿਸ਼ਤੇਦਾਰ ਵਜੋਂ ਹੋਈ ਹੈ।
ਸਿਵਲ ਹਸਪਤਾਲ ਵਿੱਚ ਇੱਕ ਪ੍ਰੋਗਰਾਮ ਤੋਂ ਬਾਹਰ ਨਿਕਲਦੇ ਹੀ ਸ਼ਿਵ ਸੈਨਾ ਆਗੂ ’ਤੇ ਨਿਹੰਗ ਸਿੰਘ ਦੇ ਬਾਣੇ ਵਿੱਚ ਆਏ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਸ਼ਿਵ ਸੈਨਾ ਆਗੂ ਸਕੂਟਰੀ ਉੱਤੇ ਜਾ ਰਿਹਾ ਸੀ ਤਾਂ ਉਹ ਵਿਅਕਤੀਆਂ ਆ ਕੇ ਉਸ ਨੂੰ ਰੋਕ ਲੈਂਦੇ ਹਨ ਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਆਗੂ ਨਾਲ ਇੱਕ ਗੰਨਮੈਨ ਮੌਜੂਦ ਸੀ, ਜਿਸ ਦੀ ਵਜ੍ਹਾ ਨਾਲ ਉਨ੍ਹਾਂ ਦਾ ਬਚਾਅ ਜ਼ਰੂਰ ਹੋਇਆ ਪਰ 80 ਫੀਸਦੀ ਉਨ੍ਹਾਂ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ।
ਉਥੇ ਹੀ ਜੁਆਇੰਟ ਕਮਿਸ਼ਨਰ ਲੁਧਿਆਣਾ ਜਸਕਿਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਪੁਲਿਸ ਵਲੋਂ 307 ਦਾ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਦੀ ਸ਼ਨਾਖਤ ਕਰ ਲਈ ਹੈ ਤੇ ਜਲਦ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਵੀਡੀਓ ਵਿੱਚ ਤਿੰਨ ਬੰਦੇ ਦੇਖੇ ਗਏ ਹਨ, ਜਿਨ੍ਹਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਗੰਨਮੈਨ ਵਲੋਂ ਡਿਊਟੀ ਵਿੱਚ ਕੁਤਾਹੀ ਵਰਤੀ ਹੋਈ ਤਾਂ ਉਸ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ ।