ਨਵੀਂ ਦਿੱਲੀ- ਮੋਸਟ ਵਾਂਟੇਡ ਅੱਤਵਾਦੀ ਅਤੇ 2021 ਦੇ ਲੁਧਿਆਣਾ ਕੋਰਟ ਬੰਬ ਧਮਾਕੇ ਦੇ ਮੁੱਖ ਸਾਜਿਸ਼ਕਰਤਾ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। NIA ਨੇ ਇਹ ਜਾਣਕਾਰੀ ਦਿੱਤੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਫਰਾਰ ਅੱਤਵਾਦੀ ਹਰਪ੍ਰੀਤ ਸਿੰਘ ਨੂੰ 1 ਦਸੰਬਰ ਨੂੰ ਮਲੇਸ਼ੀਆ ਤੋਂ ਆਉਣ ‘ਤੇ ਗ੍ਰਿਫਤਾਰ ਕੀਤਾ ਸੀ।
NIA ਨੇ ਅੱਗੇ ਦੱਸਿਆ ਕਿ ਹਰਪ੍ਰੀਤ ਲਖਬੀਰ ਸਿੰਘ ਰੋਡੇ ਦਾ ਸਾਥੀ ਹੈ ਜੋ ਪਾਕਿਸਤਾਨ ਸਥਿਤ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਦਾ ਮੁਖੀ ਹੈ।ਹਰਪ੍ਰੀਤ ਸਿੰਘ ‘ਤੇ 10 ਲੱਖ ਰੁਪਏ ਦਾ ਇਨਾਮ ਸੀ। ਉਸ ਦੇ ਖਿਲਾਫ NIA ਦੀ ਵਿਸ਼ੇਸ਼ ਅਦਾਲਤ ਤੋਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ ਅਤੇ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ।
ਐਨਆਈਏ ਨੇ ਕਿਹਾ ਕਿ ਰੋਡੇ ਦੀਆਂ ਹਦਾਇਤਾਂ ‘ਤੇ ਕਾਰਵਾਈ ਕਰਦਿਆਂ, ਹਰਪ੍ਰੀਤ ਨੇ ਵਿਸ਼ੇਸ਼ ਤੌਰ ‘ਤੇ ਬਣੇ IED ਦੀ ਡਲਿਵਰੀ ਦਾ ਤਾਲਮੇਲ ਕੀਤਾ, ਜੋ ਪਾਕਿਸਤਾਨ ਤੋਂ ਉਸਦੇ ਭਾਰਤੀ ਸਾਥੀਆਂ ਨੂੰ ਭੇਜੇ ਗਏ ਸਨ, ਜਿਨ੍ਹਾਂ ਦੀ ਵਰਤੋਂ ਲੁਧਿਆਣਾ ਕੋਰਟ ਕੰਪਲੈਕਸ ਦੇ ਧਮਾਕੇ ਵਿੱਚ ਕੀਤੀ ਗਈ ਸੀ।