Site icon TV Punjab | Punjabi News Channel

ਹਾਈਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, NDPS ਮਾਮਲੇ ‘ਚ ਭੇਜੇ ਸੰਮਨ SIT ਨੇ ਲਏ ਵਾਪਿਸ

ਡੈਸਕ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਾਮਲੇ ਦੀ ਜਾਂਚ ਕਰ ਰਹੀ ਸਪੈਸ਼ਲ ਟਾਸਕ ਫੋਰਸ (SIT) ਨੇ ਅਦਾਲਤ ਵਿੱਚ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ।

ਦਰਅਸਲ ਮਜੀਠੀਆ ਨੇ SIT ਦੇ ਸੰਮਨਾਂ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। ਇਨ੍ਹਾਂ ਸੰਮਨਾਂ ਨੂੰ ਨਾਜਾਇਜ਼ ਦੱਸਿਆ ਸੀ ਅਤੇ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਅੱਜ ਜਿਵੇਂ ਹੀ ਹਾਈਕੋਰਟ ‘ਚ ਸੁਣਵਾਈ ਹੋਈ ਤਾਂ ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਕਿ ਸੰਮਨ ਦਾ ਇਹ ਨੋਟਿਸ ਵਾਪਸ ਲਿਆ ਜਾ ਰਿਹਾ ਹੈ। ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ SIT ਦੀ ਰਿਪੋਰਟ ਦੇ ਆਧਾਰ ‘ਤੇ ਸਾਬਕਾ ਚੰਨੀ ਸਰਕਾਰ ਦੌਰਾਨ ਦਸੰਬਰ 2021 ‘ਚ ਮਜੀਠੀਆ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਜੀਠੀਆ ਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਫਰਵਰੀ 2022 ਵਿਚ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਕਈ ਮਹੀਨੇ ਪਟਿਆਲਾ ਜੇਲ੍ਹ ਵਿਚ ਰਹੇ ਸਨ ਅਤੇ ਹੁਣ ਵੀ ਉਹ ਜ਼ਮਾਨਤ ’ਤੇ ਬਾਹਰ ਹਨ। ਹੁਣ ਉਨ੍ਹਾਂ ਨੂੰ ਫਿਰ SIT ਵਲੋਂ ਸੰਮਨ ਜਾਰੀ ਕੀਤੇ ਜਾ ਰਹੇ ਸਨ ਅਤੇ ਹਾਈਕੋਰਟ ਨੇ ਅੱਜ ਇਸ ਕੇਸ ਦਾ ਨਿਪਟਾਰਾ ਕਰ ਦਿੱਤਾ ਹੈ।

Exit mobile version