ਅੰਮ੍ਰਿਤਸਰ- ਅਕਾਲੀ ਦਲ ਨੇਤਾ ਬਿਕਰਮ ਮਜੀਠੀਆ ਦਾ ਕਹਿਣਾ ਹੈ ਕਿ ਗੁਜਰਾਤ ਚੋਸਾ ਚ ਅਸਰ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਥੇ ਦੀ ਪੈ੍ਰਸ ਸਾਹਮਨੇ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਦਾ ਝੂਠਾ ਬਿਆਨ ਦਿੱਤਾ । ਮਾਣਹਾਨੀ ਦੇ ਕੇਸ ਚ ਆਪਣੇ ਬਿਆਨ ਦਰਜ ਕਰਵਾਉਣ ਆਏ ਮਜੀਠੀਆ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ‘ਚ ਪੰਜਾਬ ਸਰਕਾਰ ਦਾ ਭ੍ਰਮ ਫੈਲਾਉਣ ਲਈ ਆਮ ਆਦਮੀ ਪਾਰਟੀ ਵਲੋਂ ਝੂਠਾ ਪ੍ਰਚਾਰ ਕੀਤਾ ਗਿਆ । ਅਕਾਲੀ ਨੇਤਾ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਮੁਖੀ ਸਮੇਤ ਤਮਾਮ ਸਰਕਾਰ ਗੈਂਗਸਟਰ ਦੀ ਗ੍ਰਿਫਤਾਰੀ ਬਾਰੇ ਸੱਚਾਈ ਲੁਕੋ ਰਹੀ ਹੈ ।
ਪੰਜਾਬ ਵਿਧਾਨ ਸਭਾ ਚੋਣਾਂ 2017 ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਖ਼ਿਲਾਫ਼ ਬਿਕਰਮ ਮਜੀਠੀਆ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਕੇਸ ਦੀ ਸੁਣਵਾਈ ਹੋਈ ਜਿਸ ਵਿਚ ਮਜੀਠੀਆ ਆਪਣਾ ਪੱਖ ਪੇਸ਼ ਕਰਨ ਪਹੁੰਚੇ।
ਅਦਾਲਤ ਤੋਂ ਬਾਹਰ ਆਉਂਦਿਆਂ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਲਈ ਤਾਂ ਮਾਮਲਾ ਸੁਲਝ ਗਿਆ ਹੈ। ਉਹ ਚਾਹੁੰਦੇ ਹਨ ਕਿ ਰੋਜ਼ਾਨਾ ਸੁਣਵਾਈ ਹੋਣੀ ਚਾਹੀਦੀ ਹੈ ਅਤੇ ਕੇਸ ਖ਼ਤਮ ਹੋਣਾ ਚਾਹੀਦਾ ਹੈ ਪਰ ਅਰਵਿੰਦ ਕੇਜਰੀਵਾਲ ਤੇ ਸੰਸਦ ਮੈਂਬਰ ਆਸ਼ੀਸ਼ ਖੇਤਾਨ ਪਹਿਲਾਂ ਹੀ ਮਾਫ਼ੀ ਮੰਗ ਚੁੱਕੇ ਹਨ। ਇਸ ਲਈ ਸੰਜੇ ਸਿੰਘ ਉਸ ਲਈ ਕੋਈ ਵੱਡੀ ਗੱਲ ਨਹੀਂ ਹੈ। ਜੇ ਸੰਜੇ ਸਿੰਘ ਚਾਹੁਣ ਤਾਂ ਉਸ ’ਤੇ ਕੇਸ ਚੱਲਣ ਦਿੱਤਾ ਜਾਵੇ।