ਅੱਜ SIT ਸਾਹਮਣੇੇ ਪੇਸ਼ ਹੋਣਗੇ ਮਜੀਠੀਆ, NDPS ਮਾਮਲੇ ‘ਚ ਹੋਵੇਗੀ ਪੁੱਛਗਿੱਛ

ਡੈਸਕ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਐਸਆਈਟੀ ਦੇ ਸਾਮਹਣੇ ਪੇਸ਼ ਹੋਣਗੇ। ਉਨ੍ਹਾਂ ਅੱਜ ਪਟਿਆਲਾ ਰੇਂਜ ਸਾਹਮਣੇ ਪੇਸ਼ ਹੋਣਗੇ। ਉਨ੍ਹਾਂ ਨੂੰ 7 ਦਿਨ ਪਹਿਲਾਂ ਨੋਟਿਸ ਮਿਲਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਜਾਰੀ ਕਰ ਇਹ ਗੱਲ ਸਾਂਝੀ ਕੀਤੀ ਸੀ। ਉਨ੍ਹਾਂ ਨੂੰ 2021 ਦੇ ਐਨਡੀਪੀਸੀ ਐਕਟ ਦਰਜ ਮਾਮਲੇ ਦੀ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਸ ਤੋਂ ਇਲਾਵਾ ਭਾਜਪਾ ਅਮਰਪਾਲ ਬੋਨੀ ਅਜਵਾਲਾ ਤੋਂ ਵੀ ਐਸਆਈਟੀ ਨੇ ਇਸ ਮਾਮਲੇ ਚ ਪੁੱਛਗਿਛ ਕੀਤੀ ਗਈ ਸੀ। ਹੁਣ ਅੱਜ ਉਨ੍ਹਾਂ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਹੈ।

ਦੱਸ ਦਈਏ ਕੀ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ 11 ਦਸੰਬਰ ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਸੀ। ਬਿਕਰਮ ਮਜੀਠੀਆ ਨੂੰ 18 ਦਸੰਬਰ ਨੂੰ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਸੀ। ਇਹ ਨੋਟਿਸ ਉਨ੍ਹਾਂ ਨੂੰ 2021 ਦੇ ਪੁਰਾਣੇ ਐਨਡੀਪੀਐਸ ਮਾਮਲੇ ਵਿੱਚ ਭੇਜਿਆ ਗਿਆ ਸੀ। ਇਸ ਮਾਮਲੇ ਚ ਉਨ੍ਹਾਂ ਨੂੰ ਜਮਾਨਤ ਮਿਲੀ ਹੋਈ ਹੈ। ਨੋਟਿਸ ਮਿਲਣ ਤੋਂ ਬਾਅਦ ਮਜੀਠੀਆ ਨੇ ਵੀਡੀਓ ਜਾਰੀ ਕਰਦੇ ਹੋਏ ਕਿਹਾ ਸੀ ਕਿ ਉਮੀਦ ਸੀ ਕੀ ਮੁੱਖ ਮੰਤਰੀ ਉਨ੍ਹਾਂ ਨੂੰ ਫੋਨ ਕਰਣਗੇ, ਪਰ ਉਨ੍ਹਾਂ ਦੇ ਗ੍ਰਹਿ ਮੰਤਰਾਲੇ ਵੱਲੋਂ ਇੱਕ ਨੋਟਿਸ ਮਿਲਿਆ ਹੈ।

ਇਸ ਮਾਮਲੇ ਚ ਬਿਕਰਮ ਸਿੰਘ ਮਜੀਠੀਆ ਤੋਂ ਬਾਅਦ ਭਾਜਪਾ ਆਗੂ ਅਮਰਪਾਲ ਬੋਨੀ ਅਜਨਾਲ ਨੂੰ ਵੀ ਨੋਟਿਸ ਜਾਰੀ ਕੀਤਾ ਸੀ। ਇਸ ਨੋਟਿਸ ਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਬੁੱਧਵਾਰ, 13 ਦਸੰਬਰ ਨੂੰ ਪਟਿਆਲਾ ਰੇਂਜ ਸਾਹਮਣੇ ਪੇਸ਼ ਹੋਣੇ ਸਨ। ਬੋਨੀ ਅਜਨਾਲਾ ਪਹਿਲਾਂ ਅਕਾਲੀ ਦਲ ਚ ਸਨ ਇਸ ਸਾਲ ਹੀ ਉਹ ਭਾਜਪਾ ਚ ਸ਼ਾਮਲ ਹੋਏ ਸਨ।