● On air now · ਟੀਵੀ ਪੰਜਾਬ

Punjabi News · Since 2013

Breaking

ਮਜੀਠੀਆ ਦਾ ਵੱਡਾ ਐਲਾਨ,ਸਿਰਫ ਅੰਮ੍ਰਿਤਸਰ ਪੂਰਬੀ ਤੋਂ ਲੜਣਗੇ ਚੋਣ

ਅੰਮ੍ਰਿਤਸਰ- ਅਕਾਲੀ ਨੇਤਾ ਬਿਕਰਮ ਮਜੀਠੀਆ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦਾ ਚੈਲੇਂਜ ਕਬੂਲ ਕਰਦਿਆਂ ਹੋਇਆ ਵੱਡਾ ਐਲਾਨ ਕੀਤਾ ਹੈ.ਮਜੀਠੀਆ ਨੇ ਐਲਾਨ ਕੀਤਾ ਹੈ ਕਿ ਹੁਣ ਸਿਰਫ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਹੀ ਚੋਣ ਲੜਣਗੇ.ਮਜੀਠੀਆ ਨੇ ਕਿਹਾ ਕਿ ਹੁਣ ਉਹ ਅੰਮ੍ਰਿਤਸਰ ਪੂਰਬੀ…


ਅੰਮ੍ਰਿਤਸਰ- ਅਕਾਲੀ ਨੇਤਾ ਬਿਕਰਮ ਮਜੀਠੀਆ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦਾ ਚੈਲੇਂਜ ਕਬੂਲ ਕਰਦਿਆਂ ਹੋਇਆ ਵੱਡਾ ਐਲਾਨ ਕੀਤਾ ਹੈ.ਮਜੀਠੀਆ ਨੇ ਐਲਾਨ ਕੀਤਾ ਹੈ ਕਿ ਹੁਣ ਸਿਰਫ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਹੀ ਚੋਣ ਲੜਣਗੇ.ਮਜੀਠੀਆ ਨੇ ਕਿਹਾ ਕਿ ਹੁਣ ਉਹ ਅੰਮ੍ਰਿਤਸਰ ਪੂਰਬੀ ਹਲਕੇ ਦੀ ਸੇਵਾ ਕਰਣਗੇ.ਮਜੀਠਾ ਹਲਕੇ ਤੋਂ ਹੁਣ ਬਿਕਰਮ ਦੀ ਪਤਨੀ ਗਨੀਵ ਕੌਰ ਚੋਣ ਲੜਣਗੇ.

ਇਸ ਤੋਂ ਪਹਿਲਾਂ ਮਜੀਠੀਆ ਵਲੋਂ ਮਜੀਠਾ ਅਤੇ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਲੜਨਾ ਸੀ.ਦੋ ਸੀਟਾਂ ‘ਤੇ ਲੜ ਕੇ ਮਜੀਠੀਆਂ ਵਲੋਂ ਕਾਂਗਰਸ ਨੇਤਾ ਸਿੱਧੂ ਨੂੰ ਟੱਕਰ ਦੇਣੀ ਸੀ ਪਰ ਹੁਣ ਅਕਾਲੀ ਨੇਤਾ ਵਲੋਂ ਵੱਡਾ ਫੈਸਲਾ ਲਿਆ ਹੈ.ਮਜੀਠੀਆ ਦਾ ਕਹਿਣਾ ਹੈ ਕਿ ਪੂਰਬੀ ਹਲਕੇ ਦੇ ਲੋਕਾਂ ਵਲੋਂ ਮਿਲ ਰਹੇ ਪਿਆਰ ਸਦਕਾ ਉਨ੍ਹਾਂ ਵਲੋਂ ਇਹ ਫੈਸਲਾ ਲਿਆ ਗਿਆ ਹੈ.ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦੇ ਦਿੱਲ ਦੀ ਆਵਾਜ਼ ਹੈ ਕਿ ਉਹ ਪੂਰਬੀ ਹਲਕੇ ਤੋਂ ਹੀ ਚੋਣ ਲੜਨ.


Filed under