ਲੁਧਿਆਣਾ : ਬੀਤੇ ਦਿਨ ਐਤਵਾਰ ਸਵੇਰੇ ਲੁਧਿਆਣਾ ਦੇ ਗਿਆਸਪੁਰਾ ਇਲਾਕੇ ‘ਚ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਦੀ ਹਾਲਤ ਵਿਗੜ ਗਈ। ਇਸ ਮਾਮਲੇ ‘ਚ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਸਾਹਨੇਵਾਲ ਦੀ ਪੁਲਸ ਨੇ ਧਾਰਾ 304 ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦਿੱਤੇ ਹਨ। ਦੱਸ ਦਈਏ ਕਿ ਮ੍ਰਿਤਕਾਂ ‘ਚ 3 ਪਰਿਵਾਰਾਂ ਦੇ 10 ਲੋਕ ਸ਼ਾਮਲ ਹਨ। ਇਸ ਦੇ ਨਾਲ ਹੀ ਮਰਨ ਵਾਲਿਆਂ ਵਿੱਚ 3 ਬੱਚੇ ਵੀ ਸ਼ਾਮਲ ਹਨ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਨਹੀਂ ਹੋ ਸਕੀ ਹੈ।
Filed under


