● On air now · ਟੀਵੀ ਪੰਜਾਬ

Punjabi News · Since 2013

Breaking

ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਭਾਰਤ ਸਰਕਾਰ ਦਾ ਵੱਡਾ ਬਿਆਨ

ਨਵੀਂ ਦਿੱਲੀ : ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਨੂੰ ਲੈ ਕੇ ਭਾਰਤ ਸਰਕਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਾਰਤ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਨੂੰ ਲੈ ਕੇ ਸਪੱਸ਼ਟ ਕੀਤਾ ਗਿਆ ਹੈ ਕਿ ਅਜੇ ਇਹ ਲਾਂਘਾ ਨਹੀਂ ਖੋਲ੍ਹਿਆ ਜਾਵੇਗਾ।ਜ਼ਿਕਰਯੋਗ…


ਨਵੀਂ ਦਿੱਲੀ : ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਨੂੰ ਲੈ ਕੇ ਭਾਰਤ ਸਰਕਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਾਰਤ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਨੂੰ ਲੈ ਕੇ ਸਪੱਸ਼ਟ ਕੀਤਾ ਗਿਆ ਹੈ ਕਿ ਅਜੇ ਇਹ ਲਾਂਘਾ ਨਹੀਂ ਖੋਲ੍ਹਿਆ ਜਾਵੇਗਾ।ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਕਈ ਸਿਆਸੀ ਆਗੂਆਂ ਨੇ ਕੇਂਦਰ ਸਰਕਾਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਸ਼ੇਸ਼ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਸੀ।

ਇਸਤੋਂ ਇਲਾਵਾ ਪਾਕਿਸਤਾਨ ਨੇ ਵੀ ਭਾਰਤ ਨੂੰ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਸਿੱਖ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਜਸ਼ਨਾਂ ਲਈ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਸੀ। ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਕਾਰਨ ਕਰਤਾਰਪੁਰ ਸਾਹਿਬ ਲਾਂਘਾ ਮਾਰਚ 2020 ਤੋਂ ਬੰਦ ਕੀਤਾ ਹੋਇਆ ਹੈ।

ਟੀਵੀ ਪੰਜਾਬ ਬਿਊਰੋ


Filed under