ਡੈਸਕ- ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਨਾਲ ਜੁੜੀ ਦੁਖਦ ਖਬਰ ਸਾਹਮਣੇ ਆਈ ਹੈ। ਦਰਅਸਲ, ਅਦਾਕਾਰਾ ਦੇ ਪਿਤਾ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮਲਾਇਕਾ ਅਰੋੜਾ ਦੇ ਪਿਤਾ ਨੇ ਬਾਂਦਰਾ ਵਿੱਚ ਆਪਣੇ ਘਰ ਦੀ ਛੱਤ ਤੋਂ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸਵੇਰੇ 9 ਵਜੇ ਦੀ ਹੈ। ਫਿਲਹਾਲ ਅਦਾਕਾਰਾ ਦੇ ਪਿਤਾ ਦੀ ਦੇਹ ਨੂੰ ਬਾਬਾ ਹਸਪਤਾਲ ਵਿੱਚ ਰੱਖਿਆ ਗਿਆ ਹੈ।
ਅਦਾਕਾਰਾ ਮਲਾਇਕਾ ਅਰੋੜਾ ਨੂੰ ਸਦਮਾ, ਪਿਤਾ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
