Site icon TV Punjab | Punjabi News Channel

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਮੇਤ 6 ਖਿਲਾਫ ਮਾਮਲਾ ਦਰਜ, ਤਿੰਨ ਗ੍ਰਿਫਤਾਰ

New Delhi, Dec 30 (ANI): Punjab Finance Minister Manpreet Singh Badal attends the pre-budget consultation meeting chaired by Union Finance Minister Nirmala Sithraman, at Vigyan Bhawan, in New Delhi on Thursday. (ANI Photo/ Amlan Paliwal)

ਡੈਸਕ- ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਸਮੇਤ 6 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਵਿਜੀਲੈਂਸ ਟੀਮ ਨੇ ਰਾਜੀਵ ਕੁਮਾਰ,ਵਿਕਾਸ ਕੁਮਾਰ ਅਤੇ ਅਮਨਦੀਪ ਨੂੰ ਗ੍ਰਿਫਤਾਰ ਕਰ ਲਿਆ। ਹਾਲਾਂਕਿ ਇਸ ਮਾਮਲੇ ਵਿੱਚ ਕਿਸੇ ਵੀ ਵਿਜੀਲੈਂਸ ਅਧਿਕਾਰੀ ਨੇ ਕੋਈ ਪੁਸ਼ਟੀ ਨਹੀਂ ਕੀਤੀ ਹੈ। ਪਰ ਸੂਤਰਾਂ ਮੁਤਾਬਕ ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਸੋਮਵਾਰ ਨੂੰ ਵੱਡਾ ਖੁਲਾਸਾ ਕਰ ਸਕਦੇ ਹਨ। ਨਾਮਜ਼ਦ ਮੁਲਜ਼ਮਾਂ ਵਿੱਚ ਮਨਪ੍ਰੀਤ ਬਾਦਲ, ਵਿਕਾਸ ਕੁਮਾਰ, ਪੰਕਜ, ਸ਼ੇਰਗਿੱਲ, ਰਾਜੀਵ ਕੁਮਾਰ ਅਤੇ ਅਮਨਦੀਪ ਦੇ ਨਾਂ ਸ਼ਾਮਲ ਹਨ।

ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਮਾਡਲ ਟਾਊਨ ਵਿੱਚ ਮਹਿੰਗੇ ਪਲਾਟ ਘੱਟ ਭਾਅ ਤੇ ਖਰੀਦਣ ਦੀ ਸ਼ਿਕਾਇਤ ਵਿਜੀਲੈਂਸ ਤੇ ਲੋਕਪਾਲ ਨੂੰ ਦਿੱਤੀ ਸੀ। ਵਿਜੀਲੈਂਸ ਇਸ ਸ਼ਿਕਾਇਤ ਦੀ ਜਾਂਚ ਕਰ ਰਹੀ ਹੈ। ਹਾਲਾਂਕਿ ਸਿੰਗਲਾ ਦੀ ਸ਼ਿਕਾਇਤ ਲੋਕਪਾਲ ਨੇ ਰੱਦ ਕਰ ਦਿੱਤੀ ਸੀ। ਹਾਲ ਹੀ ਵਿੱਚ ਮਨਪ੍ਰੀਤ ਬਾਦਲ ਨੇ ਆਪਣੀ ਗ੍ਰਿਫਤਾਰੀ ਦੇ ਡਰੋਂ ਸਥਾਨਕ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਨਾਂ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਸੀ। ਇਸ ਤੇ ਅਦਾਲਤ ਨੇ ਵਿਜੀਲੈਂਸ ਨੂੰ ਨੋਟਿਸ ਜਾਰੀ ਕੀਤਾ ਸੀ। ਮਾਮਲੇ ਦੀ ਸੁਣਵਾਈ 26 ਸਤੰਬਰ ਨੂੰ ਹੋਣੀ ਹੈ।

ਸੂਤਰਾਂ ਅਨੁਸਾਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਕਰੀਬੀ ਸਾਥੀ ਰਾਜੀਵ ਕੁਮਾਰ ਅਤੇ ਇੱਕ ਹੋਰ ਵਿਅਕਤੀ ਦੇ ਨਾਂ ਤੇ ਮਾਡਲ ਟਾਊਨ ਫੇਜ਼ 1 ਵਿੱਚ ਇੱਕ ਮਹਿੰਗਾ ਪਲਾਟ ਸਸਤੇ ਭਾਅ ਤੇ ਖਰੀਦਿਆ ਸੀ। ਇਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ ਹੈ। ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਅਤੇ ਲੋਕਪਾਲ ਨੂੰ ਕੀਤੀ ਸੀ।

Exit mobile version