ਡੈਸਕ- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਹਾਈ ਕੋਰਟ ਨੇ ਪਲਾਟ ਘੁਟਾਲੇ ਵਿੱਚ ਅੰਤਰਿਮ ਜ਼ਮਾਨਤ ਦਿੱਤੀ ਹੈ। ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ‘ਤੇ ਪਰਚਾ ਦਰਜ ਕੀਤਾ ਗਿਆ ਸੀ। ਇਹ ਗਲਤ ਢੰਗ ਨਾਲ ਪਲਾਟ ਹਥਿਆਉਣ ਦਾ ਮਾਮਲਾ ਸੀ।ਇਸ ਵਿਚ ਸਰਕਾਰ ਨੂੰ 64 ਲੱਖ ਦਾ ਚੂਨਾ ਲਾਉਣ ਦੇ ਇਲਜ਼ਾਮ ਸੀ। ਮਨਪ੍ਰੀਤ ਬਾਦਲ ਦੀ ਗ੍ਰਿਫਤਾਰੀ ਲਈ ਪਿਛਲੇ ਦਿਨਾਂ ਤੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਹੁਣ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
