ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੀਟਿੰਗ ‘ਚ ਕਾਲੇ ਖੇਤੀ ਕਾਨੂੰਨ ਰੱਦ ਕਰਨ ਦਾ 8 ਨਵੰਬਰ ਤੱਕ ਕੇਂਦਰ ਸਰਕਾਰ ਨੂੰ ਅਲਟੀਮੇਟਮ ਦਿੱਤਾ ਅਤੇ ਸੂਬੇ ਵਿਚ ਇੰਸਪੈੱਕਟਰੀ ਰਾਜ ਖ਼ਤਮ ਕਰ ਦਿੱਤਾ ਗਿਆ ਅਤੇ ਵਪਾਰੀਆਂ ਨੂੰ ਰਾਹਤਾ ਦਿੱਤੀਆਂ ਗਈਆਂ।
ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕਈ ਅਹਿਮ ਫ਼ੈਸਲੇ ਲਏ ਗਏ ਹਨ । ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਵੈਟ ਦੇ ਝਗੜਿਆਂ ਦਾ ਨਿਪਟਾਰਾ ਜਲਦ ਹੋਵੇਗਾ ,ਫੋਕਲ ਪੁਆਇੰਟਾਂ ਵਿਚ ਉਸਾਰੀ ਕਰਨ ਦੇ ਨਿਯਮਾਂ ‘ਚ ਨਰਮੀ ਕੀਤੀ ਜਾਵੇਗੀ , 48 ਹਜਾਰ ਵੈਟ ਸੰਬੰਧੀ ਝਗੜੇ ਖ਼ਤਮ,1ਲੱਖ ਤੋਂ ਉੱਪਰ ਵੈਟ ਟੈਕਸ ਦੇ ਬਕਾਇਆਂ ਨੂੰ ਦੋ ਕਿਸ਼ਤਾਂ ਵਿਚ ਲੈਣ ਦਾ ਫ਼ੈਸਲਾ ਲਿਆ ਗਿਆ।
ਇਸ ਤੋਂ ਇਲਾਵਾ ਵਪਾਰੀਆਂ ਨੂੰ ਤੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਵਪਾਰੀਆਂ ਨੂੰ ਟੈਕਸ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਦੀ ਲੋੜ ਨਹੀਂ ਹੋਵੇਗੀ।
ਮੀਟਿੰਗ ਵਿਚ ਇਹ ਵੀ ਫੈਸਲਾ ਲਿਆ ਗਿਆ ਕਿ ਜੇਕਰ ਬੀ.ਐੱਸ.ਐਫ. ਦੇ ਅਧਿਕਾਰ ਖੇਤਰ ਦਾ ਮਸਲਾ ਕੇਂਦਰ ਸਰਕਾਰ ਹੱਲ ਨਹੀਂ ਕਰਦੀ ਤਾਂ ਇਹ ਮਸਲਾ ਸੁਪਰੀਮ ਕੋਰਟ ਵਿਚ ਉਠਾਇਆ ਜਾਵੇਗਾ।
ਟੀਵੀ ਪੰਜਾਬ ਬਿਊਰੋ