ਕੈਨੇਡਾ ’ਚ ਅਸਥਾਈ ਰਹਿਣ ਵਾਲਿਆਂ ਦੀ ਗਿਣਤੀ ਘਟਾਉਣ ਦੀ ਤਿਆਰੀ: ਕਾਰਨੀ

Ottawa- ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਹੈ ਕਿ ਅਗਲੇ 2 ਤੋਂ 3 ਹਫ਼ਤਿਆਂ ਵਿੱਚ ਸਰਕਾਰ ਵੱਲੋਂ ਨਵੀਂ ਇਮੀਗ੍ਰੇਸ਼ਨ ਨੀਤੀ ਦਾ ਐਲਾਨ ਕੀਤਾ ਜਾਵੇਗਾ, ਜਿਸ ਵਿੱਚ ਅਸਥਾਈ ਰਹਿਣ ਵਾਲਿਆਂ (temporary residents) ਦੀ ਗਿਣਤੀ ਘਟਾਉਣ ’ਤੇ ਧਿਆਨ ਦਿੱਤਾ ਜਾਵੇਗਾ।

ਇੱਕ ਰੇਡੀਓ ਚੈਨਲ ਨਾਲ ਇੰਟਰਵਿਊ ਦੌਰਾਨ ਕਾਰਨੀ ਨੇ ਦੱਸਿਆ ਕਿ ਪਿਛਲੇ ਛੇ ਮਹੀਨਿਆਂ ਵਿੱਚ ਸ਼ਰਨਾਰਥੀ ਅਰਜ਼ੀਆਂ 33% ਘਟੀਆਂ ਹਨ, ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਦੋ-ਤਿਹਾਈ ਘਟੀ ਹੈ ਅਤੇ ਅਸਥਾਈ ਵਿਦੇਸ਼ੀ ਮਜ਼ਦੂਰਾਂ ਦੀ ਗਿਣਤੀ 70% ਤੋਂ ਵੱਧ ਘਟੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਇਰਾਦਾ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਮਜ਼ਬੂਤ ਕਰਨਾ, ਗੈਂਗ ਕ੍ਰਾਈਮ ਅਤੇ ਐਕਸਟੋਰਸ਼ਨ ’ਤੇ ਕਾਬੂ ਪਾਉਣਾ ਅਤੇ ਕੈਨੇਡੀਅਨ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਇਸ ਲਈ 1,000 ਨਵੇਂ RCMP ਅਧਿਕਾਰੀ ਅਤੇ 1,000 ਬਾਰਡਰ ਏਜੰਟ ਤੈਨਾਤ ਕੀਤੇ ਜਾਣਗੇ।

ਕਾਰਨੀ ਨੇ ਇਹ ਵੀ ਦੱਸਿਆ ਕਿ ਅਗਲੇ ਕੁਝ ਹਫ਼ਤਿਆਂ ਵਿੱਚ ਬਜਟ ਅਤੇ ਇਮੀਗ੍ਰੇਸ਼ਨ ਲੈਵਲ ਪਲਾਨ ਦੋਵੇਂ ਆ ਰਹੇ ਹਨ, ਜੋ ਦੇਸ਼ ਦੀ ਆਰਥਿਕਤਾ ਅਤੇ ਨੌਕਰੀਆਂ ’ਤੇ ਵੱਡਾ ਪ੍ਰਭਾਵ ਪਾਉਣਗੇ।