
Chandigarh :ਮੀ ਟੂ ਮਾਮਲੇ ਵਿੱਚ ਫਸੇ ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਅਜੀਬ ਤਰਕ ਦਿੱਤਾ ਹੈ। ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦਲਿਤ ਹੋਣ ਕਰਕੇ ਨਿਸ਼ਾਨਾਂ ਬਣਾਇਆ ਜਾ ਰਿਹਾ ਹੈ। ਹਾਲਾਂਕਿ ਮਾਮਲਾ ਚਰਨਜੀਤ ਚੰਨੀ ਵੱਲੋਂ ਖ਼ੁਦ ਆਪਣੇ ਮੋਬਾਈਲ ਤੋਂ ਕਿਸੇ ਸੀਨੀਅਰ ਮਹਿਲਾ ਅਫ਼ਸਰ ਨੂੰ ਸੰਦੇਸ਼ ਭੇਜਣ ਦਾ ਹੈ।
ਵਿਦੇਸ਼ ਦੌਰੇ ਤੋਂ ਵਾਪਸ ਆਏ ਚੰਨੀ ਨੇ ਪਹਿਲੀ ਵਾਰ ਆਪਣੇ ਤੇ ਲੱਗੇ ਦੋਸ਼ਾਂ ਦਾ ਜਵਾਬ ਦਿੱਤਾ। ਚੰਨੀ ਨੇ ਕਿਹਾ ਕਿ ਉਨ੍ਹਾਂ ਕੋਲੋਂ ਗ਼ਲਤੀ ਨਾਲ ਇਕ ਸੰਦੇਸ਼ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸੰਦੇਸ਼ ਵਿੱਚ ਕੁਝ ਵੀ ਇਤਰਾਜ਼ਯੋਗ ਨਹੀਂ ਹੈ ਤੇ ਉਨ੍ਹਾਂ ਹੋਰ ਦੋਸਤਾਂ ਨੂੰ ਵੀ ਭੇਜਿਆ ਸੀ। ਚੰਨੀ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਉਹ ਆਪਣੀ ਸਥਿਤੀ ਸਪੱਸ਼ਟ ਕਰ ਚੁੱਕੇ ਹਨ ਤੇ ਸਬੰਧਤ ਅਫ਼ਸਰ ਕੋਲੋਂ ਮੁੱਖ ਮੰਤਰੀ ਦੀ ਹਾਜ਼ਰੀ ਮੁਆਫ਼ੀ ਮੰਗ ਲਈ ਸੀ ਤੇ ਇਸਦੇ ਨਾਲ ਹੀ ਸਾਰਾ ਮਾਮਲਾ ਖ਼ਤਮ ਹੋ ਗਿਆ ਸੀ।
ਚੰਨੀ ਨੂੰ ਕਿਹਾ ਕਿ ਅਕਾਲੀ ਦਲ ਨੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਜਾਣ ਬੁੱਝ ਕੇ ਇਹ ਮਾਮਲਾ ਖੜ੍ਹਾ ਕੀਤਾ ਹੈ। ਚੰਨੀ ਨੇ ਕਿਹਾ ਕਿ ਪਿਛਲੇ ਦਿਨਾਂ ਵਿੱਚ ਵਿਧਾਨ ਸਭਾ ਵਿੱਚ ਦਲਿਤਾਂ ਅਤੇ ਬੇਅਦਬੀ ਕਾਂਡ ਨਾਲ ਜੁੜੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ ਅਤੇ ਤੁਰੰਤ ਕਾਰਵਾਈ ਲਈ ਜ਼ੋਰ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗ਼ੈਰਹਾਜ਼ਰੀ ਵਿੱਚ ਮਾਮਲੇ ਨੂੰ ਭੜਕਾ ਕੇ ਬਿਨਾਂ ਅੱਗ ਤੋਂ ਧੂੰਆਂ ਉਠਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Short URL:tvp http://bit.ly/2qhGvq6