● On air now · ਟੀਵੀ ਪੰਜਾਬ

Punjabi News · Since 2013

Breaking

ਵੱਡੀ ਖ਼ਬਰ: ‘ਉੱਡਣਾ ਸਿੱਖ’ ਮਿਲਖਾ ਸਿੰਘ ਵੀ ਕੋਰੋਨਾ ਦੀ ਲਪੇਟ ‘ਚ

ਟੀਵੀ ਪੰਜਾਬ ਬਿਊਰੋ- ਦੁਨੀਆ ਭਰ ’ਚ ਉਡਣਾ ਸਿੱਖ ਦੇ ਨਾਂ ਨਾਲ ਮਸ਼ਹੂਰ ਦੌੜਾਕ ਮਿਲਖਾ ਸਿੰਘ ਵੀ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਕੋਰੋਨਾ ਪਾਜ਼ੇਟਿਵ ਦੀ ਰਿਪੋਰਟ ਆਉਣ ਤੋਂ ਬਾਅਦ ਉਹ ਘਰ ’ਚ ਹੀ ਇਕਾਂਤਵਾਸ ਹੋ ਗਏ ਸਨ। ਉਨ੍ਹਾਂ ਨੂੰ ਹਲਕਾ ਬੁਖਾਰ…


ਟੀਵੀ ਪੰਜਾਬ ਬਿਊਰੋ- ਦੁਨੀਆ ਭਰ ’ਚ ਉਡਣਾ ਸਿੱਖ ਦੇ ਨਾਂ ਨਾਲ ਮਸ਼ਹੂਰ ਦੌੜਾਕ ਮਿਲਖਾ ਸਿੰਘ ਵੀ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਕੋਰੋਨਾ ਪਾਜ਼ੇਟਿਵ ਦੀ ਰਿਪੋਰਟ ਆਉਣ ਤੋਂ ਬਾਅਦ ਉਹ ਘਰ ’ਚ ਹੀ ਇਕਾਂਤਵਾਸ ਹੋ ਗਏ ਸਨ। ਉਨ੍ਹਾਂ ਨੂੰ ਹਲਕਾ ਬੁਖਾਰ ਸੀ, ਜਿਸ ਕਾਰਨ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ।

91 ਸਾਲਾ ਮਿਲਖਾ ਸਿੰਘ ਦਾ ਦੱਸਿਆ ਕਿ ਉਨ੍ਹਾਂ ਨੂੰ ਬਹੁਤ ਹੈਰਾਨੀ ਹੋਈ, ਜਦੋਂ ਉਨ੍ਹਾਂ ਨੇ ਆਪਣੀ ਕੋਰੋਨਾ ਰਿਪੋਰਟ ਪਾਜ਼ੇਟਿਵ ਦੇਖੀ। ਹਲਕੇ ਬੁਖਾਰ ਕਾਰਨ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ’ਚ ਸਾਹਮਣੇ ਆਇਆ ਕਿ ਉਹ ਪਾਜ਼ੇਟਿਵ ਹਨ। ਉਨ੍ਹਾਂ ਕਿਹਾ ਕਿ ਮੈਂ ਕੋਰੋਨਾ ਨੂੰ ਵੀ ਹਰਾ ਦੇਵਾਂਗਾ । ਤਾਜਾ ਜਾਣਕਾਰੀ ਮੁਤਾਬਕ ਹੁਣ ਉਨ੍ਹਾਂ ਦੀ ਹਾਲਤ ਬਿਲਕੁਲ ਠੀਕ ਹੈ ਤੇ ਉਹ ਘਰ ’ਚ ਹੀ ਇਕਾਂਤਵਾਸ ਹਨ।

 


Filed under