● On air now · ਟੀਵੀ ਪੰਜਾਬ

Punjabi News · Since 2013

Breaking

ਆਸਟ੍ਰੇਲੀਆ ਤੋਂ ਮੰਦਭਾਗੀ ਖਬਰ, ਸਕੂਲ ਤੋਂ ਘਰ ਜਾ ਰਹੇ ਪੰਜਾਬੀ ਬੱਚੇ ਦੀ ਸੜਕ ਹਾਦਸੇ ‘ਚ ਹੋਈ ਮੌਤ

ਡੈਸਕ- ਆਸਟ੍ਰੇਲੀਆ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੂਬਾ ਕੂਈਨਜ਼ਲੈਂਡ ਦੇ ਸਨਸ਼ਾਈਨ ਕੋਸਟ ਦੇ ਇਲਾਕੇ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਬੱਚੇ ਗੁਰਮੰਤਰ ਸਿੰਘ ਗਿੱਲ (11) ਸਪੁੱਤਰ ਦਲਜਿੰਦਰ ਸਿੰਘ ਗਿੱਲ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ‘ਚ…


ਡੈਸਕ- ਆਸਟ੍ਰੇਲੀਆ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੂਬਾ ਕੂਈਨਜ਼ਲੈਂਡ ਦੇ ਸਨਸ਼ਾਈਨ ਕੋਸਟ ਦੇ ਇਲਾਕੇ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਬੱਚੇ ਗੁਰਮੰਤਰ ਸਿੰਘ ਗਿੱਲ (11) ਸਪੁੱਤਰ ਦਲਜਿੰਦਰ ਸਿੰਘ ਗਿੱਲ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ‘ਚ ਬੱਚੇ ਦੀ ਮੌਤ ਦੀ ਸੂਚਨਾ ਮਿਲਦੇ ਹੀ ਉੱਥੇ ਵੱਸਦੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ।

ਰਾਜਦੀਪ ਲਾਲੀ ਨੇ ਇਸ ਮੰਦਭਾਗੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਿਵਾਰ ਦਾ ਸਬੰਧ ਪੰਜਾਬ ਦੇ ਪਿੰਡ ਚੂਹੜਚੱਕ ਜ਼ਿਲ੍ਹਾ ਮੋਗਾ ਨਾਲ ਹੈ। ਗੁਰਮੰਤਰ ਸਿੰਘ ਦੀ ਬੇਵਕਤੀ ਮੌਤ ਕਾਰਨ ਪਰਿਵਾਰ ਡੂੰਘੇ ਸਦਮੇ ਵਿਚ ਹੈ। ਆਸਟ੍ਰੇਲੀਆਈ ਤੇ ਪੰਜਾਬੀ ਭਾਈਚਾਰੇ ਵੱਲੋਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਬੀਤੇ ਦਿਨ ਮੰਗਲਵਾਰ ਨੂੰ ਦੁਪਹਿਰ 3.45 ਵਜੇ ਦੇ ਕਰੀਬ ਜਦੋਂ ਗੁਰਮੰਤਰ ਸਿੰਘ ਆਪਣੀ ਸਾਈਕਲ ‘ਤੇ ਸਵਾਰ ਹੋ ਕੇ ਸਕੂਲ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਸਕੂਲ ਬੱਸ ਨੇ ਲੜਕੇ ਨੂੰ ਟੱਕਰ ਮਾਰ ਦਿੱਤੀ, ਜਿਸ ‘ਚ ਬੱਚੇ ਨੂੰ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਐਮਰਜੈਂਸੀ ਸੇਵਾਵਾਂ ਵੱਲੋਂ ਇਲਾਜ ਲਈ ਤੁਰੰਤ ਸਨਸ਼ਾਈਨ ਕੋਸਟ ਯੂਨੀਵਰਸਿਟੀ ਹਸਪਤਾਲ ਲਿਜਾਇਆ ਗਿਆ।

ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਬੱਚੇ ਨੇ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਬੱਸ ਡ੍ਰਾਈਵਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਫੋਰੈਂਸਿਕ ਕਰੈਸ਼ ਯੂਨਿਟ ਮਾਮਲੇ ਦੀ ਜਾਂਚ ਕਰ ਰਹੀ ਹੈ। ਗਵਾਹਾਂ ਜਾਂ ਸਬੰਧਿਤ ਘਟਨਾ ਨੂੰ ਵੇਖਣ ਵਾਲੇ ਵਿਅਕਤੀਆਂ ਨੂੰ ਪੁਲਿਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ।


Filed under