ਕੈਨੇਡਾ ਦੇ ਮਿਸੀਸਾਗਾ ਸ਼ਹਿਰ ‘ਚ ਸਿੰਘੂ ਬਾਰਡਰ ਵਾਲੇ ਹਾਲਾਤ, ਭਾਰਤੀ ਵਿਦਿਆਰਥੀਆਂ ਦਾ ਧਰਨਾ

ਡੈਸਕ- ਕੈਨੇਡਾ ਵਿਚ 700 ਦੇ ਕਰੀਬ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ ਭਖ ਗਿਆ ਹੈ। ਇਸ ਫੈਸਲੇ ਦਾ ਜਿਥੇ ਭਾਰਤ ਵਿਚ ਵਿਰੋਧ ਹੋ ਰਿਹਾ ਹੈ, ਉਥੇ ਕੈਨੇਡਾ ਰਹਿੰਦੇ ਭਾਰਤੀ ਵੀ ਪੀੜਤ ਵਿਦਿਆਰਥੀਆਂ ਦੇ ਹੱਕ ਵਿਚ ਨਿੱਤਰ ਆਏ ਹਨ।

ਇਥੇ ਫੈਸਲੇ ਦੇ ਵਿਰੋਧ ਵਿਚ ਲਗਤਾਰ ਧਰਨਾ ਚੱਲ ਰਿਹਾ ਹੈ, ਜਿਸ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਲੋਕ ਹਿੱਸਾ ਲੈ ਰਹੇ ਹਨ। ਇਸ ਦੀਆਂ ਕੁਝ ਵੀਡੀਓ ਵੀ ਸਾਹਮਣੇ ਆਈਆਂ ਹਨ, ਜਿਸ ਵਿਚ ਲੋਕ ਰਾਤ ਵੇਲੇ ਵੀ ਧਰਨੇ ਉਤੇ ਡਟੇ ਹੋਏ ਹਨ। ਲੰਗਰ ਵਰਤਾਏ ਜਾ ਰਹੇ ਹਨ। ਪੰਜਾਬੀ ਗੀਤ ਚੱਲ ਰਹੇ ਹਨ। ਇਸ ਸਮੇਂ ਮਿਸੀਸਾਗਾ ਸ਼ਹਿਰ ਵਿਚ ਕਿਸਾਨ ਸੰਘਰਸ਼ ਸਮੇਂ ਦਿੱਲੀ ਦੇ ਸਿੰਘੂ ਬਾਰਡਰ ਵਾਲਾ ਮਾਹੌਲ ਬਣਿਆ ਹੋਇਆ ਹੈ।