ਲੁਧਿਆਣਾ: ਹਲਕਾ ਪੂਰਵੀ ਲੁਧਿਆਣਾ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਨੇ ਜਲੰਧਰ ਵਿੱਚ ਜ਼ਿਮਨੀ ਚੋਣ ਨੂੰ ਲੈ ਕੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਲੱਡੂ ਵੰਡੇ। ਉਨ੍ਹਾਂ ਕਿਹਾ ਕਿ ਇਹ ਜਿੱਤ ਆਮ ਲੋਕਾਂ ਦੀ ਹੈ, ਜਿਨ੍ਹਾਂ ਨੇ 2022 ‘ਚ ਵੀ ਸਾਡੇ ‘ਤੇ ਵਿਸ਼ਵਾਸ ਜਤਾਇਆ ਸੀ ਅਤੇ ਇਸ ਵਾਰ ਫਿਰ ਤੋਂ ਆਮ ਆਦਮੀ ਪਾਰਟੀ ‘ਚ ਵਿਸ਼ਵਾਸ ਰੱਖਦੇ ਹੋਏ ਸੁਸ਼ੀਲ ਰਿੰਕੂ ਨੂੰ ਸੰਸਦ ਮੈਂਬਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੰਮ ਦੇਖ ਕੇ ਲੋਕਾਂ ਨੇ ਵੋਟਾਂ ਪਾਈਆਂ ਹਨ, ਜਿਸ ਦਾ ਅਸਰ ਆਉਣ ਵਾਲੀਆਂ ਨਗਰ ਨਿਗਮ ਚੋਣਾਂ ‘ਤੇ ਵੀ ਪਵੇਗਾ ਅਤੇ ਨਗਰ ਨਿਗਮ ਚੋਣਾਂ ‘ਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ |
Filed under

