ਕੈਪਟਨ ਨੇ ਮੋਦੀ ਕੋਲੋਂ ਝੋਨੇ ਦੀ ਪਰਾਲੀ ਦੇ ਹੱਲ ਲਈ ਮੰਗਿਆ ਬੋਨਸ

ਕੈਪਟਨ ਨੇ ਮੋਦੀ ਕੋਲੋਂ ਝੋਨੇ ਦੀ ਪਰਾਲੀ ਦੇ ਹੱਲ ਲਈ ਮੰਗਿਆ ਬੋਨਸ

SHARE

ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਕੈਪਟਨ ਨੇ ਪੰਜਾਬ ਦੇ ਮਸਲੇ ਤੇ ਮੰਗਾਂ ਪ੍ਰਧਾਨ ਮੰਤਰੀ ਅੱਗੇ ਰੱਖੀਆਂ। ਕੈਪਟਨ ਨੇ ਪ੍ਰਮੁੱਖ ਤੌਰ ਝੋਨੇ ਦੀ ਪਰਾਲੀ ਸੰਭਾਲਣ ਤੇ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਮਨਾਉਣ ਲਈ ਕੇਂਦਰ ਸਰਕਾਰ ਨੇ ਸਹਿਯੋਗ ਦੀ ਮੰਗ ਕੀਤੀ ਹੈ। ਕੈਪਟਨ ਨੇ ਮੋਦੀ ਸਰਕਾਰ ਨੂੰ ਝੋਨੇ ਦੀ ਪਰਾਲੀ ਦੀ ਸਾੜ-ਫੂਕ ਰੋਕਣ ਲਈ ਕਿਸਾਨਾਂ ਨੂੰ ਝੋਨੇ ’ਤੇ 100 ਰੁਪਏ ਫੀ ਕੁਇੰਟਲ ਮੁਆਵਜ਼ਾ ਦੇਣ ‘ਤੇ ਜ਼ੋਰ ਦਿੱਤਾ।
ਕੈਪਟਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਸ ਮੁੱਦੇ ’ਤੇ ਹਾਮੀ ਭਰੀ ਹੈ । ਕੈਪਟਨ ਨੇ ਮੋਦੀ  ਨੂੰ ਦੱਸਿਆ ਕਿ ਵਾਢੀ ਖਤਮ ਹੋਣ ‘ਤੇ ਸੂਬਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੇ ਬਾਵਜੂਦ ਪਰਾਲੀ ਸਾੜਨ ਦੀ ਸਮੱਸਿਆ ਹੋਰ ਵੀ ਗੰਭੀਰ ਰੂਪ ਅਖਤਿਆਰ ਕਰ ਸਕਦੀ ਹੈ। ਉਨਾਂ ਯੂਟੀ ਚੰਡੀਗੜ੍ਹ ਵਿਚ ਪੰਜਾਬ ਤੇ ਹਰਿਆਣਾ ਦਰਮਿਆਨ ਅਧਿਕਾਰੀਆਂ ਦੀ ਤਾਇਨਾਤੀ ਅਤੇ ਹੋਰ ਵਸੀਲਿਆਂ ਬਾਰੇ ਸੰਤਲੁਨ ਵਿਗਾੜਨ ਦੀਆਂ ਹੋ ਰਹੀਆਂ ਲਗਾਤਾਰ ਕੋਸ਼ਿਸ਼ਾਂ ‘ਤੇ ਸਖ਼ਤ ਰੋਸ ਪ੍ਰਗਟਾਇਆ ਕਿਉਂ ਜੋ ਲੰਮੀ ਘਾਲਣਾ ਘਾਲ ਕੇ ਇਸ ਨੂੰ ਹਾਸਲ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੀ ਪੱਧਰ ‘ਤੇ ਮਨਾਉਣ ਲਈ ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਸਹਾਇਤਾ ਮੁਹੱਈਆ ਕਰਵਾਉਣ ਲਈ ਮੋਦੀ ਨੂੰ ਦਿੱਤਾ ਭਰੋਸਾ ਯਾਦ ਕਰਵਾਇਆ। ਪੰਜਾਬ ਅੰਦਰ ਹਾਲ ਹੀ ਵਿਚ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਲਈ 800 ਕਰੋੜ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣ ਦੀ ਮੰਗ ਕੀਤੀ।

Short URL:tvp http://bit.ly/2pY5nD9

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab