ਕੱਚੇ ਮੁਲਾਜ਼ਮਾਂ ਲਈ ਖੁਸ਼ਖਬਰੀ! ਕੱਲ੍ਹ ਕੈਬਨਿਟ ਬੈਠਕ ਤੋਂ ਸਕਦੈ ਵੱਡਾ ਫੈਸਲਾ

ਡੈਸਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਦੀ ਮੀਟਿੰਗ 10 ਜੂਨ ਨੂੰ ਮਾਨਸਾ ਵਿਖੇ ਸੱਦੀ ਹੈ। ਮਾਨਸਾ ਵਿਚ ਹੋਣ ਵਾਲੀ ਕੈਬਨਿਟ ਮੀਟਿੰਗ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਵਾਅਦੇ ਮੁਤਾਬਕ ‘ਸਰਕਾਰ ਤੁਹਾਡੇ ਦੁਆਰ’ ਲੜੀ ਤਹਿਤ ਪੰਜਾਬ ਕੈਬਨਿਟ ਦੀਆਂ ਮੀਟਿੰਗਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰ ਰਹੀ ਹੈ, ਜਿੱਥੇ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ। ਚਰਚਾ ਹੈ ਕਿ ਇਸ ਮੀਟਿੰਗ ’ਚ ਕੱਚੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਮਿਲ ਸਕਦਾ ਹੈ। ਪੰਜਾਬ ਸਰਕਾਰ ਨੇ ਪਿਛਲੇ ਦਿਨਾਂ ’ਚ ਸੂਬੇ ਦੇ ਵੱਖ-ਵੱਖ ਵਿਭਾਗਾਂ ’ਚ ਤਾਇਨਾਤ ਕੱਚੇ ਕਾਮਿਆਂ ਨਾਲ ਮੀਟਿੰਗਾਂ ਕੀਤੀਆਂ ਸਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਵਾਅਦੇ ਮੁਤਾਬਕ ‘ਸਰਕਾਰ ਤੁਹਾਡੇ ਦੁਆਰ’ ਲੜੀ ਤਹਿਤ ਪੰਜਾਬ ਕੈਬਨਿਟ ਦੀਆਂ ਮੀਟਿੰਗਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰ ਰਹੀ ਹੈ, ਜਿੱਥੇ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ।

ਉਸ ਤੋਂ ਬਾਅਦ ਉਕਤ ਜ਼ਿਲ੍ਹੇ ਨਾਲ ਸਬੰਧਤ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਲੋਕਾਂ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਪੰਜਾਬ ਦੇ ਸਮੂਹ ਮੰਤਰੀ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹਿਣਗੇ।