ਚੰਡੀਗੜ੍ਹ ਸਮੇਤ ਕਈ ਇਲਾਕਿਆਂ ‘ਚ ਮੀਂਹ ਦਾ ਅਲਰਟ, ਕਈ ਜ਼ਿਲ੍ਹਿਆਂ ‘ਚ ਬੱਦਲਵਾਹੀ

ਡੈਸਕ- ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪਰ ਇਹ ਬਾਰਿਸ਼ ਚੰਡੀਗੜ੍ਹ ਅਤੇ ਆਸਪਾਸ ਦੇ ਕੁਝ ਇਲਾਕਿਆਂ ਵਿੱਚ ਹੋਵੇਗੀ। ਮੌਸਮ ਵਿਭਾਗ ਅਨੁਸਾਰ ਕੁਝ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਗਰਜ ਦੇ ਨਾਲ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਤੋਂ ਬਾਅਦ ਚੰਡੀਗੜ੍ਹ ‘ਚ 19 ਅਗਸਤ ਤੋਂ ਫਿਰ ਲਗਾਤਾਰ ਮੀਂਹ ਪਵੇਗਾ। ਮੌਸਮ ਵਿਭਾਗ ਨੇ 19 ਅਗਸਤ ਤੋਂ ਲਗਾਤਾਰ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਕੱਲ੍ਹ ਸਵੇਰੇ ਸ਼ਹਿਰ ਵਿੱਚ ਬੱਦਲ ਛਾਏ ਰਹੇ ਅਤੇ ਸਵੇਰੇ ਹਲਕੀ ਬਾਰਿਸ਼ ਹੋਈ। ਇਸ ਤੋਂ ਬਾਅਦ ਤਾਪਮਾਨ ‘ਚ 1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਵੱਧ ਤੋਂ ਵੱਧ ਤਾਪਮਾਨ 31.8 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ।ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਥੋੜ੍ਹਾ ਹੇਠਾਂ ਆ ਗਿਆ ਹੈ। ਚੰਡੀਗੜ੍ਹ ‘ਚ ਪਿਛਲੇ 24 ਘੰਟਿਆਂ ਦੌਰਾਨ 6.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਅੱਜ ਦੀ ਬਾਰਿਸ਼ ਤੋਂ ਬਾਅਦ ਤਾਪਮਾਨ ‘ਚ ਹਲਕੀ ਹੋਰ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।