ਪੰਜਾਬ ‘ਚ ਤੇਜ਼ ਹਨ੍ਹੇਰੀ ਤੇ ਝੱਖੜ ਦੀ ਸੰਭਾਵਨਾ, ਮੌਸਮ ਵਿਭਾਗ ਦਾ 11 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ

ਡੈਸਕ- ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਸੂਬੇ ਦੇ 11 ਜ਼ਿਲ੍ਹਿਆਂ ਵਿਚ ਤੇਜ਼ ਹਨ੍ਹੇਰੀ, ਝੱਖੜ ਤੇ ਮੀਂਹ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਵੀ ਚੱਲਣਗੀਆਂ ਜਿਸ ਨਾਲ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਮੌਸਮ ਵਿਭਾਗ ਨੇ ਚੰਡੀਗੜ੍ਹ ਤੇ ਹਰਿਆਣਾ ਤੋਂ ਇਲਾਵਾ ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿਚ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਬੀਤੇ 2 ਦਿਨਾਂ ਤੋਂ ਪੰਜਾਬ ਤੇ ਹਰਿਆਣਾ ਵਿਚ ਪੈ ਰਹੇ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਹਰਿਆਣਾ ਵਿਚ ਔਸਤਨ 2.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ ਦੂਜੇ ਪਾਸੇ ਪੰਜਾਬ ਦੇ ਸਾਰੇ ਸ਼ਹਿਰਾਂ ਦਾ ਤਾਪਮਾਨ 39 ਡਿਗਰੀ ਤੋਂ ਹੇਠਾਂ ਡਿੱਗ ਗਿਆ। ਉਥੇ ਔਸਤਨ ਤਾਪਮਾਨ ਵਿਚ 4.9 ਡਿਗਰੀ ਦੀ ਗਿਰਾਵਟ ਆਈ ਹੈ।

ਪੰਜਾਬ ਦੇ ਪੂਰਬੀ ਮਾਲਵਾ ਖੇਤਰਾਂ ਵਿਚ ਤੇਜ਼ ਹਵਾਵਾਂ ਚੱਲੀਆਂ ਤੇ ਮੌਸਮ ਸੁਹਾਵਣਾ ਹੋ ਗਿਆ। ਮਾਨਸਾ, ਸੰਗਰੂਰ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਫਤਿਹਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਪਟਿਆਲਾ, ਐੱਸ, ਏ. ਐੱਸ. ਨਗਰ, ਫਰੀਦਕੋਟ ਤੇ ਬਠਿੰਡਾ ਵਿਚ ਮੀਂਹ ਪੈ ਸਕਦਾ ਹੈ।

ਪੰਜਾਬ ਦੇ 11 ਜ਼ਿਲ੍ਹਿਆਂ ਵਿਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਦੋਂ ਕਿ ਹੋਰਨਾਂ ਜ਼ਿਲ੍ਹਿਆਂ ਵਿਚ ਕੋਈ ਅਲਰਟ ਨਹੀਂ ਹੈ। ਇਸੇ ਤਰ੍ਹਾਂ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿਚ ਮੀਂਹ ਦਾ ਅਲਰਟ ਹੈ। ਇਥੇ ਮੀਂਹ ਦੇ ਨਾਲ-ਨਾਲ 40 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਤੇਜ਼ ਮੀਂਹ ਨੂੰ ਲੈ ਕੇ ਐਡਵਾਇਜਰੀ ਜਾਰੀ ਕੀਤੀ ਹੈ ਤੇ ਲੋਕਾਂ ਤੇ ਸੈਲਾਨੀਆਂ ਨੂੰ ਆਪਣਾ ਧਿਆਨ ਰੱਖਣ ਲਈ ਕਿਹਾ ਹੈ।