Site icon TV Punjab | Punjabi News Channel

ਕੇਰਲ ਪਹੁੰਚੇ ਮਾਨਸੂਨ ਦੀ ਪੰਜਾਬ ਵੱਲ ਰਾਹ, ਜਲਦ ਹੋਵੇਗੀ ਪੰਜਾਬ ‘ਚ ਬਰਸਾਤ

ਡੈਸਕ- ਦਿੱਲੀ-ਐੱਨਸੀਆਰ ‘ਚ ਅੱਜ ਵੀ ਹਲਕੀ ਬਾਰਿਸ਼ ਅਤੇ ਬੁੰਦਾਬਾਂਦੀ ਦੇ ਨਾਲ ਆਮ ਤੌਰ ਉਤੇ ਬੱਦਲ ਛਾਏ ਰਹਿਣਗੇ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ, ਅੱਜ ਦਿੱਲੀ ਵਿਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਜਦਕਿ ਉੱਤਰ ਪ੍ਰਦੇਸ਼ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਉਧਰ, ਇੱਕ ਹਫ਼ਤੇ ਦੀ ਦੇਰੀ ਤੋਂ ਬਾਅਦ ਮਾਨਸੂਨ ਕੇਰਲ (monsoon punjab) ਪਹੁੰਚ ਗਿਆ ਹੈ। ਮਾਨਸੂਨ ਕੁਝ ਘੰਟਿਆਂ ‘ਚ ਕਰਨਾਟਕ ਅਤੇ ਤਾਮਿਲਨਾਡੂ ਪਹੁੰਚ ਜਾਵੇਗਾ। ਮੌਸਮ ਵਿਭਾਗ (IMD) ਦੇ ਸੀਨੀਅਰ ਵਿਗਿਆਨੀ ਆਰ ਕੇ ਜੇਨਾਮਣੀ ਨੇ ਦੱਸਿਆ ਕਿ ਜੇਕਰ ਹਵਾ ਦੀ ਰਫ਼ਤਾਰ ਅਤੇ ਹਾਲਾਤ ਸਹੀ ਰਹੇ ਤਾਂ ਇਹ ਦੱਖਣ ਤੋਂ ਉੱਤਰ ਵੱਲ ਬਹੁਤ ਤੇਜ਼ੀ ਨਾਲ ਵਧੇਗਾ। ਵਿਭਾਗ ਮੁਤਾਬਕ ਮਾਨਸੂਨ ਫਿਲਹਾਲ ਬਿਨਾ ਰੁਕਾਵਟ ਉਤਰ ਵੱਲ ਵਧ ਰਿਹਾ ਹੈ।

ਉਮੀਦ ਕੀਤੀ ਜਾ ਰਹੀ ਹੈ ਕਿ ਅਗਲੇ 5 ਤੋਂ 6 ਦਿਨਾਂ ਵਿਚ ਇਹ ਪੰਜਾਬ, ਹਰਿਆਣਾ ਤੇ ਨਾਲ ਲੱਗਦੇ ਸੁੂਬਿਆਂ ਵਿਚ ਪਹੁੰਚ ਜਾਵੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਦੇ ਦੇਰੀ ਨਾਲ ਆਉਣ ਦੇ ਬਾਵਜੂਦ ਇਸ ਵਾਰ ਬਾਰਸ਼ ਉਤੇ ਕੋਈ ਬਾਹਲਾ ਅਸਰ ਨਹੀਂ ਪਵੇਗਾ। ਆਈਐਮਡੀ ਦੇ ਅਨੁਸਾਰ ਦੱਖਣ-ਪੱਛਮੀ ਮਾਨਸੂਨ ਨੇ ਪੂਰੇ ਲਕਸ਼ਦੀਪ, ਕੇਰਲ ਦੇ ਜ਼ਿਆਦਾਤਰ ਹਿੱਸਿਆਂ, ਦੱਖਣੀ ਤਾਮਿਲਨਾਡੂ ਦੇ ਜ਼ਿਆਦਾਤਰ ਹਿੱਸਿਆਂ ਨੂੰ ਕਵਰ ਕੀਤਾ ਹੈ। ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਇਸ ਦੇ ਤੇਜ਼ੀ ਨਾਲ ਵਧਣ ਦੀ ਉਮੀਦ ਹੈ।

ਆਈਐਮਡੀ ਅਨੁਸਾਰ ਅੱਜ ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। ਜਦੋਂ ਕਿ ਕੇਰਲ ਅਤੇ ਮਾਹੇ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਆਈਐਮਡੀ ਦੇ ਅਨੁਸਾਰ ਦੱਖਣ-ਪੱਛਮੀ ਮਾਨਸੂਨ ਨੇ ਪੂਰੇ ਲਕਸ਼ਦੀਪ, ਕੇਰਲ ਦੇ ਜ਼ਿਆਦਾਤਰ ਹਿੱਸਿਆਂ, ਦੱਖਣੀ ਤਾਮਿਲਨਾਡੂ ਦੇ ਜ਼ਿਆਦਾਤਰ ਹਿੱਸਿਆਂ ਨੂੰ ਕਵਰ ਕੀਤਾ ਹੈ। ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਇਸ ਦੇ ਤੇਜ਼ੀ ਨਾਲ ਵਧਣ ਦੀ ਉਮੀਦ ਹੈ।

ਆਈਐਮਡੀ ਦੇ ਅਨੁਸਾਰ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ, ਰਾਇਲਸੀਮਾ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਗੁਜਰਾਤ, ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ, ਤੇਲੰਗਾਨਾ, ਕਰਨਾਟਕ, ਲਕਸ਼ਦੀਪ, ਕੇਰਲ ਅਤੇ ਮਹੇ, ਉੱਤਰਾਖੰਡ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ, ਉੜੀਸਾ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ਅਤੇ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਵੱਖ-ਵੱਖ ਸਥਾਨਾਂ ‘ਤੇ ਬਿਜਲੀ, ਗਰਜ਼ ਨਾਲ ਮੀਂਹ ਦੀ ਸੰਭਾਵਨਾ ਹੈ।

ਆਈਐਮਡੀ ਨੇ ਬਿਹਾਰ ਦੇ ਕੁਝ ਹਿੱਸਿਆਂ ਵਿਚ ਗਰਮੀ ਦੀ ਲਹਿਰ ਦੀ ਚਿਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼, ਉੜੀਸਾ, ਝਾਰਖੰਡ, ਪੱਛਮੀ ਬੰਗਾਲ ਅਤੇ ਤੇਲੰਗਾਨਾ ਦੇ ਵੱਖ-ਵੱਖ ਖੇਤਰਾਂ ਵਿੱਚ ਗਰਮੀ ਦੀ ਸੰਭਾਵਨਾ ਹੈ। ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।

Exit mobile version